ਇੰਦੌਰ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਦੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਵਾਲੀ ਵਿਵਾਦਿਤ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਇੰਦੌਰ ਦੇ ਸੰਯੋਗਿਤਾਗੰਜ ਥਾਣੇ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਪ੍ਰਿਯੰਕਾ ਗਾਂਧੀ ਵਾਡਰਾ, ਕਮਲਨਾਥ ਤੇ ਅਰੁਣ ਯਾਦਵ ਦੇ ਐਕਸ (ਪਹਿਲਾਂ ਟਵਿੱਟਰ) ਖਾਤਿਆਂ ਦੇ ਹੈਂਡਲਰਾਂ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਭਾਜਪਾ ਦੀ ਸਥਾਨਕ ਇਕਾਈ ਦੇ ਕੋਆਰਡੀਨੇਟਰ ਨਿਮੇਸ਼ ਪਾਠਕ ਨੇ ਸ਼ਿਕਾਇਤ ਕੀਤੀ ਹੈ ਕਿ ਗਿਆਨੇਂਦਰ ਅਵਸਥੀ ਨਾਂ ਦੇ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਕਥਿਤ ਫਰਜ਼ੀ ਪੱਤਰ ਜਨਤਕ ਕੀਤਾ ਹੈ, ਜਿਸ ਵਿੱਚ ਠੇਕੇਦਾਰਾਂ ਤੋਂ ’50 ਫੀਸਦ’ ਕਮਿਸ਼ਨ ਮੰਗੇ ਜਾਣ ਦੀ ਗੱਲ ਲਿਖੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਫਰਜ਼ੀ ਪੱਤਰ ਦੇ ਅਧਾਰ ‘ਤੇ ਪ੍ਰਿਯੰਕਾ ਗਾਂਧੀ ਵਾਡਰਾ, ਕਮਲਨਾਥ ਤੇ ਅਰੁਣ ਯਾਦਵ ਜਿਹੇ ਸੀਨੀਅਰ ਕਾਂਗਰਸੀ ਆਗੂਆਂ ਦੇ ‘ਐਕਸ’ ਖਾਤਿਆਂ ਵਿਚੋਂ ‘ਗੁੰਮਰਾਹਕੁਨ’ ਪੋਸਟ ਕੀਤੇ ਗਏ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਅੱਗੇ ਵਧਾਉਣ ਲਈ ‘ਐਕਸ’ ਤੋਂ ਵਿਵਾਦਤ ਪੋਸਟ ਬਾਰੇ ਜਾਣਕਾਰੀ ਮੰਗੀ ਜਾਵੇਗੀ।
Check Also
ਹਰਿਆਣਾ ਅਤੇ ਜੰਮੂ ਕਸ਼ਮੀਰ ’ਚ ਪਈਆਂ ਵੋਟਾਂ ਦੇ ਨਤੀਜੇ ਭਲਕੇ 8 ਅਕਤੂਬਰ ਨੂੰ
ਹਰਿਆਣਾ ’ਚ ਕਾਂਗਰਸ ਪਾਰਟੀ ਦਾ ਹੱਥ ਉਪਰ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ …