8.8 C
Toronto
Wednesday, April 29, 2026
spot_img
Homeਹਫ਼ਤਾਵਾਰੀ ਫੇਰੀਗੁਰਦੁਆਰਿਆਂ ਵਿੱਚ ਖਿਡੌਣੇ ਜਹਾਜ਼ ਭੇਟ ਕਰਨ ਦੇ ਰੁਝਾਨ ਨੂੰ ਰੋਕੇਗੀ ਸ਼੍ਰੋਮਣੀ ਕਮੇਟੀ

ਗੁਰਦੁਆਰਿਆਂ ਵਿੱਚ ਖਿਡੌਣੇ ਜਹਾਜ਼ ਭੇਟ ਕਰਨ ਦੇ ਰੁਝਾਨ ਨੂੰ ਰੋਕੇਗੀ ਸ਼੍ਰੋਮਣੀ ਕਮੇਟੀ

ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀ ਗੁਰਦੁਆਰਿਆਂ ‘ਚ ਖਿਡੌਣਾ ਜਹਾਜ਼ ਰੱਖ ਕੇ ਟੇਕਦੇ ਸੀ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ ਵਰਗੇ ਖਿਡੌਣੇ ਭੇਟ ਕਰਨ ਦੇ ਰੁਝਾਨ ਨੂੰ ਰੋਕਣ ਲਈ ਹੁਣ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਕਈ ਪੰਥਕ ਮਾਮਲਿਆਂ ‘ਤੇ ਵਿਚਾਰਚਰਚਾ ਹੋਈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਇੱਕ ਤਸਵੀਰ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਿਡੌਣੇ ਦੇ ਰੂਪ ਵਿੱਚ ਹਵਾਈ ਜਹਾਜ਼ ਭੇਟ ਕਰ ਰਿਹਾ ਸੀ ਜਿਸ ਨੂੰ ਉੱਥੇ ਬੈਠਾ ਕਰਮਚਾਰੀ ਦੇਖ ਰਿਹਾ ਸੀ। ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਵਲੋਂ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਸੀ ਕਿ ਅਜਿਹੇ ਰੁਝਾਨ ਨੂੰ ਰੋਕਿਆ ਜਾਵੇ। ਦੱਸਣਾ ਬਣਦਾ ਹੈ ਕਿ ਇਸ ਵੇਲੇ ਪੰਜਾਬ ਦੇ ਲੋਕਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਵੱਧ ਰਿਹਾ ਹੈ। ਵਿਦੇਸ਼ ਜਾਣ ਦੇ ਚਾਹਵਾਨਾਂ ਵਲੋਂ ਇਸ ਸਬੰਧ ਵਿਚ ਗੁਰੂਧਾਮਾਂ ਤੇ ਹੋਰ ਧਾਰਮਿਕ ਥਾਵਾਂ ‘ਤੇ ਮੰਨਤ ਮੰਗਦੇ ਹੋਏ ਹਵਾਈ ਜਹਾਜ਼ ਖਿਡੌਣੇ ਭੇਟ ਕੀਤੇ ਜਾ ਰਹੇ ਹਨ।
ਜਲੰਧਰ ਨੇੜੇ ਇੱਕ ਗੁਰਦੁਆਰੇ ਵਿੱਚ ਤਾਂ ਅਜਿਹਾ ਰੁਝਾਨ ਤੇਜ਼ੀ ਨਾਲ ਵਧ ਰਿਹਾ ਹੈ।
ਸੇਵਾਦਾਰਾਂ-ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਨਿਰਦੇਸ਼ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਿਰਦੇਸ਼ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਸਿਆਲਕਾ ਨੇ ਕਰਮਚਾਰੀਆਂ ਅਤੇ ਸੇਵਾਦਾਰਾਂ ਨੂੰ ਇਸ ਰਵਾਇਤ ਨੂੰ ਰੋਕਣ ਦੇ ਸਖਤ ਨਿਰਦੇਸ਼ ਦੇ ਦਿੱਤੇ ਹਨ। ਐਸਜੀਪੀਸੀ ਨੇ ਵੀ ਲੋਕਾਂ ਨੂੰ ਇਸ ਸਬੰਧ ਵਿਚ ਜਾਗ੍ਰਿਤ ਕਰਨ ਦੇ ਲਈ ਅਭਿਆਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਐਸਜੀਪੀਸੀ ਦੇ ਕਾਨੂੰਨੀ ਮਾਮਲਿਆਂ ਦੇ ਸਲਾਹਕਾਰ ਅਤੇ ਸਾਬਕਾ ਮੁੱਖ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਿੱਖ ਧਰਮ ਵਿਚ ਸਿਰਫ ਅਰਦਾਸ ਦਾ ਹੀ ਮਹੱਤਵ ਹੈ।
ਪਿੰਡ ਤੱਲ੍ਹਣ ਦੇ ਗੁਰੂ ਘਰ ‘ਚ ਹੁਣ ਨਹੀਂ ਚੜ੍ਹਨਗੇ ਖਿਡੌਣਾ ‘ਜਹਾਜ਼’
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਘਰਾਂ ਵਿੱਚ ਜਹਾਜ਼ ਚੜ੍ਹਾਉਣ ‘ਤੇ ਰੋਕ ਲਾਉਣ ਦੇ ਐਲਾਨ ਨਾਲ ਹੀ ਦੋਆਬੇ ਦੇ ਚਰਚਿਤ ਪਿੰਡ ਤੱਲ੍ਹਣ ਦੇ ਗੁਰਦੁਆਰਾ ਸ਼ਹੀਦਾਂ ਸੰਤਨਿਹਾਲ ਸਿੰਘ ਵਿਖੇ ਖਿਡੌਣਾ ਜਹਾਜ਼ ਚੜ੍ਹਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇੱਥੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਰੋਜ਼ਾਨਾ ਹੀ ਦਰਜਨਾਂ ਖਿਡੌਣੇ ਜਹਾਜ਼ ਚੜ੍ਹਾਉਂਦੇ ਹਨ। ਨੌਜਵਾਨਾਂ ਦਾ ਮੰਨਣਾ ਹੈ ਕਿ ਜਹਾਜ਼ ਚੜ੍ਹਾਉਣ ਨਾਲ ਉਨ੍ਹਾਂ ਦੀ ਵਿਦੇਸ਼ ਜਾਣ ਦੀ ਸੁੱਖ ਪੂਰੀ ਹੋ ਜਾਂਦੀ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।

 

RELATED ARTICLES
POPULAR POSTS