Breaking News
Home / ਪੰਜਾਬ / ਪੰਜਾਬ ਵਿਚ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚਿਆ

ਪੰਜਾਬ ਵਿਚ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਮਾਨਯੋਗ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਡਿਵੀਜ਼ਨ ਬੈਂਚ ਨੇ ਸੁਣਵਾਈ ਦੀ ਅਗਲੀ ਤਰੀਕ 28 ਅਗਸਤ ਤੈਅ ਕੀਤੀ ਹੈ।
ਪਟੀਸ਼ਨਰਾਂ ਨੇ ਕਿਹਾ ਹੈ ਕਿ ਪੰਜਾਬ ਰਾਜ ਵਿੱਚ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਗਲਤ ਅਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ। ਪਟੀਸ਼ਨਰਾਂ ਨੇ ਕਿਹਾ ਕਿ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਜਨਵਰੀ 2019 ਵਿੱਚ ਹੀ ਅਹੁਦਾ ਸੰਭਾਲਿਆ ਸੀ। ਇਸ ਤਰ੍ਹਾਂ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ, ਪਰ ਸੂਬਾ ਸਰਕਾਰ ਵੱਲੋਂ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …