Breaking News
Home / ਕੈਨੇਡਾ / Front / ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰ ਭੜਕੇ

ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰ ਭੜਕੇ

‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦਾ ਆਰੋਪ
ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਦੇ ਬਹੁਚਰਚਿਤ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤਾਂ ਅਤੇ ਇਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦੇ ਆਰੋਪ ਲਗਾਏ ਅਤੇ ਫਰੀਦਕੋਟ ਦੀ ਅਦਾਲਤ ’ਚ ਇਸ ਸਬੰਧੀ ਇਕ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਅਹਿਮ ਮਾਮਲੇ ’ਚ ਦਖਲਅੰਦਾਜ਼ੀ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ। ਸੁਖਰਾਜ ਸਿੰਘ ਅਤੇ ਉਨ੍ਹਾਂ ਦੇ ਵਕੀਲ ਹਰਪਾਲ ਸਿੰਘ ਨੇ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸਬੰਧੀ ਇਕ ਸਿੱਟ ਬਣਾਈ ਗਈ ਸੀ। ਜਿਸ ਦੀ ਅਗਵਾਈ ਉਸ ਸਮੇਂ ਦੇ ਆਈਜੀ ਅਤੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਕਰ ਰਹੇ ਸਨ। ਉਨ੍ਹਾਂ ਵੱਲੋਂ ਇਸ ਮਾਮਲੇ ਬਿਨਾ ਵਜ੍ਹਾ ਤੋੜ-ਮਰੋੜ ਕੀਤੀ ਗਈ ਅਤੇ ਕੁੰਵਰ ਵਿਜੇ ਪ੍ਰਤਾਪ ਨੇ ਗਵਾਹਾਂ ਦੇ ਬਿਆਨਾਂ ਨੂੰ ਵੀ ਤਰੋੜ-ਮਰੋੜ ਕੇ ਪੇਸ਼ ਕੀਤਾ ਗਿਆ। ਸੁਖਰਾਜ ਸਿੰਘ ਨੇ ਬਿਆਨਾਂ ਨੂੰ ਦੁਬਾਰਾ ਤੋਂ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਸੁਖਰਾਜ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਅਦਾਲਤ ਦੀ ਸ਼ਰਨ ’ਚ ਹਨ ਤਦ ਵੀ ‘ਆਪ’ ਵਿਧਾਇਕ ਕੰੁਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇਸ ਮਾਮਲੇ ’ਚ ਬਿਨਾ ਵਜ੍ਹਾ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਜਦਕਿ ਲੰਘੀ 4 ਮਾਰਚ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਨਸਾਫ਼ ਮੋਰਚੇ ਨਾਲ ਵਾਅਦਾ ਕੀਤਾ ਸੀ ਕਿ ਇਸ ਮਾਮਲੇ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮਾਮਲੇ ਦਾ ਚਲਾਨ 31 ਮਾਰਚ ਤੱਕ ਪੇਸ਼ ਕਰਨ ਦਾ ਵੀ ਭਰੋਸਾ ਦਿੱਤਾ ਜੋ ਕਿ ਸਰਕਾਰ ਵੱਲੋਂ ਹੁਣ ਤੱਕ ਪੇਸ਼ ਨਹੀਂ ਕੀਤਾ ਗਿਆ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …