13.1 C
Toronto
Wednesday, April 29, 2026
spot_img
HomeਕੈਨੇਡਾFrontਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਨਖ਼ਾਹੀਆ ਕਰਾਰ

ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਨਖ਼ਾਹੀਆ ਕਰਾਰ

ਕਿਹਾ : ਮੁੱਖ ਮੰਤਰੀ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਦਿੱਤੇ ਗਏ ਤਿੰਨ ਮੌਕੇ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਮੁੱਖ ਮੰਤਰੀ  ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ਦੇ ਦੋਸ਼ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਮੀਡੀਆ ਨਾਲ ਨਾਲ ਗੱਲਬਾਤ ਕਰਦਿਆਂ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿਚ ਸੋਧ ਅਤੇ ਸਿੱਖੀ ਸਰੂਪ ਸੰਬੰਧੀ ਗਲਤ ਟਿੱਪਣੀਆਂ ਕਰਨ ਦੇ ਦੋਸ਼ ਵਿਚ ਸਿੰਘ ਸਹਿਬਾਨ ਵਲੋਂ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋਣ ਦੇ ਤਿੰਨ ਮੌਕੇ ਦਿੱਤੇ ਗਏ ਸਨ, ਪ੍ਰੰਤੂ ਉਹ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਆਪਣੇ ਦੋ ਵਿਧਾਇਕਾਂ ਰਾਹੀਂ ਸਪੱਸ਼ਟੀਕਰਨ ਪੱਤਰ ਭੇਜਿਆ ਸੀ, ਜਿਸ ਤੋਂ ਲੱਗਦਾ ਹੈ ਕਿ ਉਹ ਜਾਣਬੁੱਝ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਮਾਂ ਖ਼ਰਾਬ ਕਰ ਰਹੇ ਹਨ। ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੱਜਰ ਗੁਣਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਾਲ ਹੋਣ ਦੇ ਦੋਸ਼ ਵਿਚ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਪੰਥਕ ਸਟੇਜ ਤੋਂ ਭਗਵੰਤ ਮਾਨ ਨੂੰ ਬੋਲਣ ਨਾ ਦੇਣ ਅਤੇ ਨਾ ਹੀ ਮੁੱਖ ਮੰਤਰੀ ਭਗਵੰਤ ਮਾਨ ਕੋਈ ਸਿਰੋਪਾਓ ਦਿੱਤਾ ਜਾਵੇ, ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗ ਲੈਂਦੇ।
RELATED ARTICLES
POPULAR POSTS