Breaking News
Home / ਕੈਨੇਡਾ / Front / ਆਮ ਆਦਮੀ ਪਾਰਟੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ’ਚ ਲੱਗਿਆ ਵੱਡਾ ਝਟਕਾ

ਆਮ ਆਦਮੀ ਪਾਰਟੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ’ਚ ਲੱਗਿਆ ਵੱਡਾ ਝਟਕਾ

ਮੰਡੀ ਅਹਿਮਦਗੜ੍ਹ ਨਗਰ ਪੰਚਾਇਤ ਦੀ ਸੀਨੀਅਰ ਵਾਈਸ ਪ੍ਰਧਾਨ ਪਤੀ ਸਮੇਤ ਕਾਂਗਰਸ ’ਚ ਹੋਈ ਸ਼ਾਮਲ
ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੰਡੀ ਅਹਿਮਦਗੜ੍ਹ ਇਲਾਕੇ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਇਥੋਂ ਦੀ ਨਗਰ ਪੰਚਾਇਤ ਦੀ ਸੀਨੀਅਰ ਵਾਈਸ ਪ੍ਰਧਾਨ ਅਨੂ ਥਾਪਰ ਆਪਣੇ ਸਾਬਕਾ ਕੌਂਸਲਰ ਪਤੀ ਕਿੱਟੂ ਥਾਪਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਈ। ਇਨ੍ਹਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪਾਰਟੀ ਜੁਆਇਨ ਕਰਵਾਈ। ਜਦਕਿ ਇਸ ਤੋਂ ਪਹਿਲਾਂ ਵੀ ਇਹ ਦੋਵੇਂ ਆਗੂ ਕਾਂਗਰਸ ਪਾਰਟੀ ਜੁੜੇ ਹੋਏ ਸਨ ਪ੍ਰੰਤੂ ਕੁੱਝ ਸਮਾਂ ਪਹਿਲਾਂ ਇਹ ਆਮ ਆਦਮੀ ਪਾਰਟੀ ਵਿਚ ਚਲੇ ਗਏ ਸਨ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਵਰਕਰਾਂ ਦੀ ਕੋਈ ਕਦਰ ਨਹੀਂ। ਇਸ ਲਈ ਜਿਹੜੇ ਵਿਅਕਤੀ ਕਾਂਗਰਸ ਪਾਰਟੀ ਛੱਡ ਕੇ ਚਲੇ ਗਏ ਸਨ ਉਹ ਹੁਣ ਵਾਪਸ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਥਾਪਰ ਜੋੜੇ ਦੇ ਕਾਂਗਰਸ ਵਿਚ ਆਉਣ ਨਾਲ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ ਅਤੇ ਅਨੁ ਥਾਪਰ ਦੇ ਕਾਂਗਰਸ ਪਾਰਟੀ ਵਿਚ ਆਉਣ ਨਾਲ ਨਗਰ ਪਰਿਸ਼ਦ ਅਤੇ ਸ਼ਹਿਰ ਦੇ ਸਿਆਸੀ ਸਮੀਕਰਨ ਵੀ ਬਦਲਣਗੇ। ਜਦਕਿ ਅਨੁ ਥਾਪਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਦੇ ਚਲਦਿਆਂ ਉਹ ਮੁੜ ਆਪਣੀ ਕਾਂਗਰਸ ਪਾਰਟੀ ਵਿਚ ਆ ਗਏ ਹਨ।

Check Also

ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ

ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …