ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ‘ਚ ਮਜੀਠਾ ਰੋਡ ‘ਤੇ ਬੁੱਧਵਾਰ ਸ਼ਾਮ ਪੀਡਬਲਿਊਡੀ ਦੇ ਐਸਡੀਓ ਜਗਬੀਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਗਈ ਹੈ। ਜਗਬੀਰ ਸਿੰਘ ਦੇ ਤਿੰਨ ਗੋਲੀਆਂ ਲੱਗੀਆਂ ਸਨ। ਜਗਬੀਰ ਸਿੰਘ ‘ਤੇ ਗੋਲੀ ਚਲਾਉਣ ਵਾਲਿਆਂ ਬਾਰੇ ਅਜੇ ਤੱਕ ਕੋਈ ਪਤਾ ਨਹੀਂ ਲੱਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਨੂੰ ਦੇਖਦਿਆਂ ਸ਼ਹਿਰ ਦੀ ਸੁਰੱਖਿਆ ਮੁੜ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ।
ਇਸੇ ਦੌਰਾਨ ਮੁੱਲਾਂਪੁਰ ‘ਚ ਵੀਰਵਾਰ ਨੂੰ ਕਾਂਗਰਸੀ ਆਗੂ ਤੇ ਜੱਟ ਮਹਾਂ ਸਭਾ ਦੇ ਉਤਰੀ ਜ਼ੋਨ ਇੰਚਾਰਜ ਤੇ ਕੈਪਟਨ ਅਮਰਿੰਦਰ ਦੇ ਨੇੜਲੇ ਸਾਥੀ ਮੇਜਰ ਸਿੰਘ ਮੁੱਲਾਂਪੁਰ ‘ਤੇ 5-6 ਅਣਪਛਾਤੇ ਵਿਅਕਤੀਆਂ ‘ਤੇ ਕਾਤਲਾਨਾ ਹਮਲਾ ਕਰ ਦਿੱਤਾ। ਹਮਲੇ ਵਿਚ ਮੇਜਰ ਸਿੰਘ ਮੁੱਲਾਂਪੁਰ ਦਾ ਹੱਥ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …