ਸ੍ਰੀਨਗਰ/ਬਿਊਰੋ ਨਿਊਜ਼
ਲੱਦਾਖ ਵਿਚ ਲੰਘੇ ਕੱਲ੍ਹ ਸ਼ਨੀਵਾਰ ਨੂੰ ਫੌਜ ਦੇ ਜਵਾਨਾਂ ਦੀ ਇਕ ਗੱਡੀ 60 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ ਸੀ। ਇਸ ਹਾਦਸੇ ਵਿਚ ਫੌਜ ਦੇ 9 ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਇਸ ਕਾਫਲੇ ਵਿਚ ਪੰਜ ਗੱਡੀਆਂ ਸ਼ਾਮਲ ਸਨ, ਜਿਨ੍ਹਾਂ ਵਿਚੋਂ ਇਕ ਗੱਡੀ ਖੱਡ ਵਿਚ ਡਿੱਗ ਗਈ ਸੀ। ਇਸ ਹਾਦਸੇ ਵਿਚ ਇਕ ਫੌਜੀ ਜਵਾਨ ਜ਼ਖ਼ਮੀ ਵੀ ਹੋ ਗਿਆ ਹੈ। ਲੇਹ ਦੇ ਐਸਐਸਪੀ ਪੀ.ਡੀ. ਨਿੱਤਯਾ ਨੇ ਦੱਸਿਆ ਕਿ ਗੱਡੀ ਦੇ ਡਰਾਈਵਰ ਕੋਲੋਂ ਗੱਡੀ ਕੰਟਰੋਲ ਨਹੀਂ ਹੋਈ, ਜਿਸ ਕਰਕੇ ਇਹ ਗੱਡੀ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਜੇਪੀ ਨੱਢਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਸਣੇ ਕਈ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।