-2.9 C
Toronto
Tuesday, January 6, 2026
spot_img
HomeਕੈਨੇਡਾFrontਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ ’ਤੇ...

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ ’ਤੇ ਛਿੜੀ ਨਵੀਂ ਚਰਚਾ

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ ’ਤੇ ਛਿੜੀ ਨਵੀਂ ਚਰਚਾ
ਨਵਜੋਤ ਸਿੰਘ ਸਿੱਧੂ ਦੇ ਸਮਰਥਕ ਕਰ ਸਕਦੇ ਹਨ ਬਗਾਵਤ

ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵਲੋਂ ਜੋ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਉਸ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਹੁਣ ਨਵੀਂ ਚਰਚਾ ਵੀ ਛਿੜ ਗਈ ਹੈ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਜਲੰਧਰ ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿਚ ਹਿੱਸਾ ਲੈਣ ਤੋਂ ਇਲਾਵਾ ਕਾਂਗਰਸ ਕੇ ਕੁਝ ਪ੍ਰੋਗਰਾਮਾਂ ਦੌਰਾਨ ਹੀ ਨਜ਼ਰ ਆਏ ਅਤੇ ਉਹ ਜ਼ਿਆਦਾ ਸਮਾਂ ਆਪਣੇ ਪਰਿਵਾਰ ਨੂੰ ਹੀ ਦੇ ਰਹੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਵਲੋਂ ਨਵਜੋਤ ਸਿੱਧੂ ਨੂੰ ਵਰਕਿੰਗ ਕਮੇਟੀ ਵਿਚ ਜਗ੍ਹਾ ਨਾ ਮਿਲਣ ਕਰਕੇ ਨਵਜੋਤ ਸਿੱਧੂ ਦੇ ਸਮਰਥਕਾਂ ਵਿਚ ਨਿਰਾਸ਼ਾ ਦੇਖੀ ਜਾ ਰਹੀ ਹੈ ਅਤੇ ਉਹ ਬਗਾਵਤ ਵੀ ਕਰ ਸਕਦੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਰਕਿੰਗ ਕਮੇਟੀ ਵਿਚ ਜਗ੍ਹਾ ਦਿੱਤੀ ਗਈ ਹੈ, ਪਰ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਵੀ ਵਰਕਿੰਗ ਕਮੇਟੀ ਵਿਚ ਸ਼ਾਮਲ ਨਹੀਂ ਕੀਤਾ ਗਿਆ। ਧਿਆਨ ਰਹੇ ਕਿ ਕਾਂਗਰਸ ਪਾਰਟੀ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਵਰਕਿੰਗ ਕਮੇਟੀ ਦਾ ਐਲਾਨ ਕੀਤਾ ਹੈ। ਉਧਰ ਦੂਜੇ ਪਾਸੇ ਪੰਜਾਬ ਵਿਚ ਜੇਕਰ ਨਵਜੋਤ ਸਿੱਧੂ ਦੇ ਸਮਰਥਕਾਂ ਵਲੋਂ ਬਗਾਵਤ ਕੀਤੀ ਜਾਂਦੀ ਹੈ ਤਾਂ ਪੰਜਾਬ ਕਾਂਗਰਸ ਲਈ ਸਥਿਤੀ ਹੋਰ ਵੀ ਮੁਸ਼ਕਲ ਹੋ ਸਕਦੀ ਹੈ ਕਿਉਂਕਿ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਪਹਿਲਾਂ ਹੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਇਸ ਨੂੰ ਦੇਖਦਿਆਂ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀ ਚਰਚਾ ਛਿੜੀ ਹੋਈ ਹੈ।
RELATED ARTICLES
POPULAR POSTS