9.6 C
Toronto
Saturday, November 8, 2025
spot_img
HomeਕੈਨੇਡਾFrontਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚੋਂ ਅਰਬਾਂ ਰੁਪਏ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚੋਂ ਅਰਬਾਂ ਰੁਪਏ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ ਦੇ ਸਰਹੱਦੀ ਖੇਤਰ ’ਚੋਂ ਅਰਬਾਂ ਰੁਪਏ ਦੀ ਹੈਰੋਇਨ ਬਰਾਮਦ
ਬੀਐਸਐਫ ਅਤੇ ਪੰਜਾਬ ਪੁਲਿਸ ਨੇ ਚਲਾਇਆ ਸੀ ਸਾਂਝਾ ਅਪਰੇਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼
ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਫਿਰੋਜ਼ਪੁਰ ਵਿਖੇ ਅੰਤਰਰਾਸ਼ਟਰੀ ਸਰਹੱਦ ’ਤੇ ਦੋ ਪਾਕਿਸਤਾਨੀ ਸਮੱਗਲਰਾਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ 29 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਅਰਬਾਂ ਰੁਪਏ ਦੱਸੀ ਜਾ ਰਹੀ ਹੈ। ਇਸ ਦੌਰਾਨ ਬੀਐੱਸਐੱਫ ਦੇ ਜਵਾਨਾਂ ਨੇ ਤਸਕਰਾਂ ’ਤੇ ਗੋਲੀਬਾਰੀ ਵੀ ਕੀਤੀ, ਜਿਸ ਦੌਰਾਨ ਇੱਕ ਤਸਕਰ ਜ਼ਖ਼ਮੀ ਹੋ ਗਿਆ। ਬੀਐਸਐਫ ਦੇ ਜਵਾਨਾਂ ਨੇ ਅੱਜ ਸੋਮਵਾਰ ਤੜਕੇ ਪਾਕਿਸਤਾਨੀ ਤਸਕਰਾਂ ਦੀ ਹਰਕਤ ਵੇਖੀ। ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਸਤਲੁਜ ਦਰਿਆ ਦੇ ਕੰਢੇ ਸਾਂਝਾ ਅਭਿਆਨ ਚਲਾਇਆ ਜਾ ਰਿਹਾ ਸੀ। ਜਿਸ ਦੌਰਾਨ ਤਸਕਰਾਂ ਕੋਲੋਂ 26 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਤਲੁਜ ਦਰਿਆ ਵਿਚ ਆਏ ਹੜ੍ਹਾਂ ਦਾ ਫਾਇਦਾ ਚੁੱਕਦੇ ਹੋਏ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਖੇਤਰ ਵਿਚ ਨਸ਼ੇ ਦੀ ਖੇਪ ਪਹੁੰਚਾਉਣ ਦਾ ਯਤਨ ਕੀਤਾ ਸੀ। ਜਦੋਂ ਇਸਦੀ ਸੂਚਨਾ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਅਤੇ ਬੀਐਸਐਫ ਨੂੰ ਮਿਲੀ ਤਾਂ ਉਨ੍ਹਾਂ ਨੇ ਪਾਕਿਸਤਾਨ ਦੇ ਤਸਕਰਾਂ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
RELATED ARTICLES
POPULAR POSTS