Breaking News
Home / ਕੈਨੇਡਾ / Front / ਮੋਗਾ ਨਗਰ ਨਿਗਮ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਮੋਗਾ ਨਗਰ ਨਿਗਮ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਮੋਗਾ ਨਗਰ ਨਿਗਮ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ
ਬਲਜੀਤ ਸਿੰਘ ਚੰਨੀ ਮੇਅਰ ਬਣੇ

ਮੋਗਾ/ਬਿਊਰੋ ਨਿਊਜ਼
ਮੋਗਾ ਨਗਰ ਨਿਗਮ ’ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣ ਗਏ ਹਨ। ਕੁੱਲ 50 ਕੌਂਸਲਰਾਂ ਵਾਲੇ ਮੋਗਾ ਨਗਰ ਨਿਗਮ ਵਿਚੋਂ 42 ਕੌਂਸਲਰਾਂ ਨੇ ਬਲਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ। ਵੋਟਿੰਗ ਦੇ ਦੌਰਾਨ 8 ਕੌਂਸਲਰ ਗੈਰਹਾਜ਼ਰ ਰਹੇ। ਜਿਸ ਤੋਂ ਬਾਅਦ ਬਲਜੀਤ ਸਿੰਘ ਚੰਨੀ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ। ਨਵੇਂ ਮੇਅਰ ਬਲਜੀਤ ਸਿੰਘ ਚੰਨੀ ਮੋਗਾ ਦੇ ਵਾਰਡ ਨੰਬਰ 8 ਤੋਂ ਨਗਰ ਨਿਗਮ ਦੇ ਕੌਂਸਲਰ ਹਨ। ਉਨ੍ਹਾਂ ਨੇ 2021 ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜੀ ਸੀ। ਵੋਟਿੰਗ ਦੇ ਦੌਰਾਨ ਮਿੰਨੀ ਸਕੱਤਰੇਤ ਵਿਚ ਸੁਰੱਖਿਆ ਦੇ ਪ੍ਰਬੰਧ ਸਖਤ ਰਹੇ ਅਤੇ ਡਿਵੀਜ਼ਨਲ ਕਮਿਸ਼ਨਰ ਵੀ ਉਥੇ ਮੌਜੂਦ ਰਹੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ 4 ਜੁਲਾਈ ਨੂੰ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਵਿਧਾਇਕ ਗਰੁੱਪ ਦੇ ਕੌਂਸਲਰਾਂ ਵਲੋਂ ਅਵਿਸ਼ਵਾਸ ਦਾ ਮਤਾ ਪਾ ਕੇ ਅਹੁਦੇ ਤੋਂ ਹਟਾ ਦਿੱਤਾ ਸੀ। ਨਿਤਿਕਾ ਭੱਲਾ ਕਰੀਬ ਦੋ ਸਾਲ ਮੇਅਰ ਦੇ ਅਹੁਦੇ ’ਤੇ ਰਹੇ ਹਨ। ਇਸ ਤੋਂ ਬਾਅਦ ਵਿਧਾਇਕ ਵਲੋਂ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਨੂੰ ਵਾਧੂ ਚਾਰਜ ਦੇ ਕੇ ਕਾਰਜਕਾਰੀ ਮੇਅਰ ਬਣਾਇਆ ਗਿਆ ਸੀ।

Check Also

ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ

ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …