-10.7 C
Toronto
Tuesday, January 20, 2026
spot_img
HomeਕੈਨੇਡਾFrontਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ’ਤੇ ਸਾਧੇ...

ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ’ਤੇ ਸਾਧੇ ਸਿਆਸੀ ਨਿਸ਼ਾਨੇ

ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ’ਤੇ ਸਾਧੇ ਸਿਆਸੀ ਨਿਸ਼ਾਨੇ
ਕਿਹਾ : ਅਸਲੀ ਅਤੇ ਨਕਲੀ ਦੀ ਕਰਨੀ ਹੋਵੇਗੀ ਪਹਿਚਾਣ
ਚੰਡੀਗੜ੍ਹ/ਬਿਊਰੋ ਨਿਊਜ਼

ਅਗਾਮੀ ਲੋਕ ਸਭਾ ਚੋਣਾਂ ਦੇ ਚੱਲਦਿਆਂ ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ’ਤੇ ਸਿਆਸੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਈ ਨਕਲੀ ਵਿਅਕਤੀ ਘੁੰਮ ਰਹੇ ਹਨ ਅਤੇ ਸਾਨੂੰ ਅਸਲੀ ਅਤੇ ਨਕਲੀ ਦੀ ਪਹਿਚਾਣ ਕਰਨੀ ਹੋਵੇਗੀ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਨੂੰ ਲੀਡਰਸ਼ਿਪ ਦੀ ਜ਼ਰੂਰਤ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਸਿਆਸੀ ਨਿਸ਼ਾਨੇ ’ਤੇ ਲਿਆ। ਜਾਖੜ ਇਨ੍ਹੀਂ ਦਿਨੀਂ ਭਾਜਪਾ ਦੀਆਂ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਹਨ ਅਤੇ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਵੀ ਕਰ ਰਹੇ ਹਨ। ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਇਹ ਵੀ ਕਿਹਾ ਹੈ ਕਿ ਉਹ ਖੁਦ ਲੋਕ ਸਭਾ ਦੀ ਚੋਣ ਨਹੀਂ ਲੜਨਗੇ, ਪਰ ਪੰਜਾਬ ਵਿਚ ਭਾਜਪਾ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ।
RELATED ARTICLES
POPULAR POSTS