Breaking News
Home / ਕੈਨੇਡਾ / Front / ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਨ ਤੋਂ ਬਾਅਦ ਹੋਏ ਸਰਗਰਮ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਨ ਤੋਂ ਬਾਅਦ ਹੋਏ ਸਰਗਰਮ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਨ ਤੋਂ ਬਾਅਦ ਹੋਏ ਸਰਗਰਮ
ਕਿਹਾ : ਸਰਕਾਰ ਚਲਾਉਣਾ ਭਗਵੰਤ ਮਾਨ ਦੇ ਵੱਸ ਦੀ ਗੱਲ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਵਰਕਿੰਗ ਕਮੇਟੀ ਦੀ ਮੈਂਬਰੀ ਮਿਲਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਸਰਗਰਮ ਹੋ ਗਏ ਹਨ। ਇਸਦੇ ਚੱਲਦਿਆਂ ਚੰਨੀ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ਹੀਦ ਭਗਤ ਸਿੰਘ ਦੀ ਕਸਮ ਖਾ ਕੇ ਸਰਕਾਰ ਬਣਾਈ ਸੀ ਅਤੇ ਅੱਜ ਸਰਕਾਰ ਉਨ੍ਹਾਂ ਦੇ ਹੀ ਆਦਰਸ਼ਾਂ ਨੂੰ ਭੁੱਲ ਗਈ ਹੈ। ਚੰਨੀ ਨੇ ਕਿਹਾ ਕਿ ‘ਆਪ’ ਸਰਕਾਰ ਦਾ ਨਸ਼ਾ ਮੁਕਤ ਪੰਜਾਬ ਦਾ ਨਾਅਰਾ ਵੀ ਅਸਫਲ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਮਹਿਲਾਵਾਂ ਲਈ ਸ਼ਰਾਬ ਦੇ ਠੇਕੇ ਖੋਲ੍ਹ ਰਹੀ ਹੈ, ਇਸ ਤੋਂ ਵੱਡੀ ਦੁਖਦਾਈ ਗੱਲ ਕੀ ਹੋ ਸਕਦੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਦਾ ਪੈਸਾ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ’ਤੇ ਲਗਾਇਆ ਜਾ ਰਿਹਾ ਹੈ। ਚੰਨੀ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਜਿਸ ਜਹਾਜ਼ ਦੀ ਵਰਤੋਂ ਕੀਤੀ ਜਾ ਰਹੀ ਹੈ, ਉਸਦਾ ਇਕ ਘੰਟੇ ਦਾ ਖਰਚਾ ਕਰੀਬ 10 ਲੱਖ ਰੁਪਏ ਹੈ ਅਤੇ ਸੀਐਮ ਮਾਨ ਉਸੇ ਜਹਾਜ਼ ਵਿਚ ਕੇਜਰੀਵਾਲ ਨੂੰ ਪੂਰੇ ਦੇਸ਼ ਵਿਚ ਘੁਮਾ ਰਹੇ ਹਨ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …