ਸਿਮਰਨਜੀਤ ਸਿੰਘ ਮਾਨ ਦੀ ਪਟੀਸ਼ਨ ‘ਤੇ ਸੁਣਵਾਈ ਭਲਕੇ ਤੱਕ ਅੱਗੇ ਪਈ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿਚ ਸਿਮਰਨਜੀਤ ਸਿੰਘ ਮਾਨ ਵੱਲੋਂ ਸਰਬੱਤ ਖਾਲਸਾ ਨੂੰ ਰੋਕਣ ਦੇ ਖਿਲਾਫ਼ ਪਾਈ ਪਟੀਸ਼ਨ ‘ਤੇ ਸੁਣਵਾਈ ਹੋਣੀ ਸੀ। ਇਹ ਸੁਣਵਾਈ ਹੁਣ ਭਲਕੇ ਤੱਕ ਅੱਗੇ ਪਾ ਦਿੱਤੀ ਗਈ ਹੈ। ਪਾਰਟੀ ਦੇ ਸੀਨੀਅਰ ਵਕੀਲ ਐਡਵੋਕੇਟ ਰੰਜਨ ਲੱਖਨਪਾਲ ਨੇ ਕਿਹਾ ਅਕਾਲੀ-ਭਾਜਪਾ ਸਰਕਾਰ ਵੱਲੋਂ ਸਰਬੱਤ ਖਾਲਸਾ ਉੱਤੇ ਪਾਬੰਦੀ ਕਿਉਂ ਲਗਾਈ ਜਾ ਰਹੀ ਹੈ? ਜਦਕਿ ਹਿੰਦੂਤਵ ਦਾ ਸੰਵਿਧਾਨ 14, 19 ਅਤੇ 21 ਧਾਰਾਵਾਂ ਤਹਿਤ ਦੇਸ਼ ਦੇ ਹਰ ਸ਼ਹਿਰੀ ਅਤੇ ਨਾਗਰਿਕ ਨੂੰ ਬੁਨਿਅਦੀ ਹੱਕ ਦਾ ਅਧਿਕਾਰ ਦਿੰਦਾ ਹੈ। ਇਹਨਾਂ ਹੱਕਾਂ ਦੇ ਮੁਤਾਬਿਕ ਕੋਈ ਵੀ ਸਰਕਾਰ ਅਜਿਹੇ ਇੱਕਠਾਂ ਉੱਤੇ ਰੋਕ ਨਹੀਂ ਲਗਾ ਸਕਦੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਰਬਤ ਖਾਲਸਾ ਰੋਕਣ ਲਈ ਹਰ ਢੰਗ ਅਪਣਾ ਰਹੀ ਹੈ। ਜ਼ਿਕਰਯੋਗ ਹੈ ਕਿ 8 ਦਸੰਬਰ ਨੂੰ ਸਰਬੱਤ ਖਾਲਸਾ ਤਲਵੰਡੀ ਸਾਬੋ ਵਿਖੇ ਕਰਵਾਉਣ ਦਾ ਪ੍ਰੋਗਰਾਮ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …