13.3 C
Toronto
Monday, April 27, 2026
spot_img
HomeਕੈਨੇਡਾFrontਪੰਜਾਬ ਸਰਕਾਰ ਨੇ ਹੋਰ 100 ਅਧਿਆਪਕ ਕੀਤੇ ਰੈਗੂਲਰ

ਪੰਜਾਬ ਸਰਕਾਰ ਨੇ ਹੋਰ 100 ਅਧਿਆਪਕ ਕੀਤੇ ਰੈਗੂਲਰ

ਪੰਜਾਬ ਸਰਕਾਰ ਨੇ ਹੋਰ 100 ਅਧਿਆਪਕ ਕੀਤੇ ਰੈਗੂਲਰ
ਸੂਬੇ ਤੋਂ ਬਾਹਰ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਡਿਗਰੀ ਲੈਣ ਵਾਲਿਆਂ ਨੂੰ ਹੋਇਆ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਦੇ ਹੱਕ ਵਿਚ ਇਕ ਹੋਰ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਤੋਂ ਬਾਹਰ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਉਚ ਸਿੱਖਿਆ ਹਾਸਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰ ਵਲੋਂ ਲਏ ਗਏ ਇਸ ਫੈਸਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 14 ਸਾਲ ਪਹਿਲਾਂ ਯਾਨੀ 2009 ਅਤੇ 2011 ਵਿਚ ਹੋਈ 7654 ਅਤੇ 3442 ਅਧਿਆਪਕਾਂ ਦੀ ਭਰਤੀ ਸਮੇਂ ਕੁਝ ਅਧਿਆਪਕਾਂ ਨੇ ਦੂਜੇ ਰਾਜਾਂ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਤੋਂ ਉਚ ਯੋਗਤਾ ਹਾਸਲ ਕੀਤੀ ਸੀ, ਜਿਸ ਕਰਕੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਸੀ। ਹਰਜੋਤ ਸਿੰਘ ਬੈਂਸ ਹੋਰਾਂ ਕਿਹਾ ਕਿ ਜਦੋਂ ਇਹ ਮਾਮਲਾ ‘ਆਪ’ ਸਰਕਾਰ ਦੇ ਧਿਆਨ ਵਿਚ ਆਇਆ ਤਾਂ ਸਰਕਾਰ ਨੇ ਇਸ ਸਬੰਧੀ ਇਕ ਕਮੇਟੀ ਦਾ ਗਠਨ ਕੀਤਾ ਸੀ। ਹੁਣ ਇਨ੍ਹਾਂ 100 ਦੇ ਕਰੀਬ ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਹੈ।
RELATED ARTICLES
POPULAR POSTS