Breaking News
Home / ਪੰਜਾਬ / ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ 6ਵੀਂ ਸੂਚੀ ਮਗਰੋਂ ਵਿਵਾਦ ਹੋਇਆ ਸ਼ੁਰੂ

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ 6ਵੀਂ ਸੂਚੀ ਮਗਰੋਂ ਵਿਵਾਦ ਹੋਇਆ ਸ਼ੁਰੂ

4ਸਾਬਕਾ ਹਾਕੀ ਖਿਡਾਰਨ ਰਾਜਬੀਰ ਕੌਰ ਨੇ ਪਾਰਟੀ ਖਿਲਾਫ ਚੁੱਕਿਆ ਝੰਡਾ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਹੁੰਦਿਆਂ ਹੀ ਵਿਵਾਦ ਸ਼ੁਰੂ ਹੋ ਗਿਆ ਹੈ। ਪਾਰਟੀ ਵੱਲੋਂ ਜਲੰਧਰ ਕੈਂਟ ਤੋਂ ਬਣਾਏ ਉਮੀਦਵਾਰ ਹਰਕਿਸ਼ਨ ਸਿੰਘ ਵਾਲੀਆ ਦਾ ਵਿਰੋਧ ਹੋ ਰਿਹਾ ਹੈ। ਪਾਰਟੀ ਵਰਕਰ ਤੇ ਜਲੰਧਰ ਤੋਂ ਟਿਕਟ ਦੀ ਦਾਅਵੇਦਾਰ ਮੰਨੀ ਜਾਂਦੀ ਸਾਬਕਾ ਹਾਕੀ ਖਿਡਾਰਨ ਰਾਜਬੀਰ ਕੌਰ ਨੇ ਪਾਰਟੀ ਖਿਲਾਫ ਝੰਡਾ ਚੁੱਕ ਲਿਆ ਹੈ। ਉਨ੍ਹਾਂ ਸਾਫ ਕੀਤਾ ਕਿ ਜੇਕਰ ਉਮੀਦਵਾਰ ਨਾ ਬਦਲਿਆ ਗਿਆ ਤਾਂ ਉਹ ਆਮ ਆਦਮੀ ਪਾਰਟੀ ਲਈ ਕੰਮ ਨਹੀਂ ਕਰਨਗੇ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਹਰਕ੍ਰਿਸ਼ਨ ਸਿੰਘ ਵਾਲੀਆ ਨੂੰ ਜਲੰਧਰ ਕੈਂਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਪੇਸ਼ੇ ਵਜੋਂ ਬਿਜਨੈਸਮੈਨ ਤੇ ਜਲੰਧਰ ਕਾਰ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਇਥੋਂ ਸਾਬਕਾ ਹਾਕੀ ਖਿਡਾਰਨ ਰਾਜਬੀਰ ਕੌਰ ਵੀ ਟਿਕਟ ਦੇ ਦਾਅਵੇਦਾਰ ਸਨ ਪਰ ਪਾਰਟੀ ਵੱਲੋਂ ਲਏ ਇਸ ਫੈਸਲੇ ਤੋਂ ਬਾਅਦ ਰਾਜਬੀਰ ਕੌਰ ਨਰਾਜ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਪਾਰਟੀ ਆਪਣਾ ਫੈਸਲਾ ਮੁੜ ਵਿਚਾਰੇ। ਉਨ੍ਹਾਂ ਵਾਲੀਆ ਨੂੰ ਬਾਹਰੀ ਉਮੀਦਵਾਰ ਕਰਾਰ ਦਿੱਤਾ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …