‘ਦੇਸੀ-ਦੇਸੀ ਨਾ ਬੋਲਿਆ ਕਰ… ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਹੋਇਆ ਦੇਹਾਂਤ
ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪ੍ਰਸ਼ੰਸਕ ਹਿਸਾਰ ਪਹੁੰਚਣੇ ਸ਼ੁਰੂ ਹੋ ਗਏ।
ਚੰਡੀਗੜ੍ਹ / ਬਿਉਰੋ ਨੀਊਜ਼
ਹਰਿਆਣਾ ਦੇ ਮਸ਼ਹੂਰ ਗਾਇਕ ਰਾਜੂ ਪੰਜਾਬੀ ਦਾ ਮੰਗਲਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 40 ਸਾਲ ਦੇ ਕਰੀਬ ਸੀ। ਪਿਛਲੇ ਦਸ ਦਿਨਾਂ ਤੋਂ ਉਨ੍ਹਾਂ ਦਾ ਹਿਸਾਰ ਦੇ ਇਕ ਨਿਜੀ ਹਸਪਤਾਲ ਵਿਚ ਕਾਲਾ ਪੀਲੀਆ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰਾਵਤਸਰ ਖੇੜਾ ਵਿਖੇ ਕੀਤਾ ਜਾਵੇਗਾ। ਉਹ ਇਸ ਸਮੇਂ ਹਿਸਾਰ ਦੇ ਆਜ਼ਾਦਨਗਰ ਵਿਚ ਰਹਿੰਦੇ ਸਨ ਜਾਣਕਾਰੀ ਮੁਤਾਬਕ ਗਾਇਕ ਨੇ ਸਵੇਰੇ 4 ਵਜੇ ਦੇ ਕਰੀਬ ਆਖਰੀ ਸਾਹ ਲਿਆ।
ਦੱਸ ਦਈਏ ਕਿ ਰਾਜੂ ਪੰਜਾਬੀ ਦਾ ਕਈ ਦਿਨਾਂ ਤੋਂ ਹਿਸਾਰ ਵਿੱਚ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਉਹ ਠੀਕ ਹੋ ਕੇ ਘਰ ਵੀ ਚਲੇ ਗਏ ਸਨ ਪਰ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਰਾਜੂ ਪੰਜਾਬੀ ਦੀਆਂ ਤਿੰਨ ਧੀਆਂ ਵੀ ਹਨ।
ਮੌਤ ਦੀ ਖ਼ਬਰ ਪਤਾ ਲੱਗਣ ਦੇ ਨਾਲ ਹੀ ਸਰੋਤਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਰਿਸ਼ਤੇਦਾਰਾਂ ਅਤੇ ਸਰੋਤਿਆਂ ਦਾ ਓਹਨਾ ਦੇ ਘਰ ਆਣਾ ਸ਼ੁਰੂ ਹੋ ਗਿਆ |