ਮੌੜ ਮੰਡੀ ‘ਚ ਇਕ ਡਾਂਸਰ ਲੜਕੀ ਦੀ ਗੋਲੀ ਲੱਗਣ ਨਾਲ ਹੋ ਗਈ ਸੀ ਮੌਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਆਦੇਸ਼ ਦਿੱਤਾ ਹੈ ਕਿ ਵਿਆਹ ਸਮਾਗਮਾਂ ਵਿੱਚ ਹਥਿਆਰ ਲਿਆਉਣ ‘ਤੇ ਪਾਬੰਦੀ ਲਾਈ ਜਾਵੇ। ਬਠਿੰਡਾ ਦੀ ਮੌੜ ਮੰਡੀ ਵਿੱਚ ਸ਼ਨੀਵਾਰ ਰਾਤ ਮੈਰਿਜ਼ ਪੈਲੇਸ ਵਿੱਚ ਗੋਲੀ ਲੱਗਣ ਨਾਲ ਇਕ ਡਾਂਸਰ ਲੜਕੀ ਦੀ ਮੌਤ ਹੋ ਗਈ ਸੀ। ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਪੁਲਿਸ ਦੋਸ਼ੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਜੁਟੀ ਹੋਈ ਹੈ।
ਉਨ੍ਹਾਂ ਕਿਹਾ ਕਿ ਵਿਆਹਾਂ ਵਿੱਚ ਗੋਲੀ ਚੱਲਣ ਦੀਆਂ ਘਟਨਾਵਾਂ ਵਧ ਰਹੀਆਂ ਹਨ। ਇਸ ਲਈ ਪੁਲਿਸ ਮੁਖੀ ਨੂੰ ਕਿਹਾ ਹੈ ਕਿ ਵਿਆਹਾਂ ਵਿੱਚ ਹਥਿਆਰ ਲਿਆਉਣ ‘ਤੇ ਰੋਕ ਲਾਈ ਜਾਵੇ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਵਿਆਹਾਂ ਵਿੱਚ ਗੋਲੀਆਂ ਚੱਲਣ ਕਰਕੇ ਅਕਸਰ ਮੌਤਾਂ ਹੋਣ ਦੀਆਂ ਰਿਪੋਰਟਾਂ ਆਉਂਦੀਆਂ ਰਹਿੰਦੀਆਂ ਹਨ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …