5.6 C
Toronto
Wednesday, October 29, 2025
spot_img
HomeਕੈਨੇਡਾFrontਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਚੰਡੀਗੜ੍ਹ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਸਖਤ...

ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਚੰਡੀਗੜ੍ਹ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਸਖਤ ਸੁਰੱਖਿਆ

ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਚੰਡੀਗੜ੍ਹ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਸਖਤ ਸੁਰੱਖਿਆ
ਕਈ ਕਿਸਾਨ ਆਗੂਆਂ ਕੀਤਾ ਗਿਆ ਗਿ੍ਰਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼

ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਪੰਜਾਬ ਅਤੇ ਹਰਿਆਣਾ ਸਣੇ ਉਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿਚ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਹੋਈ ਸੀ। ਪਰ ਪੁਲਿਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕਣ ਲਈ ਚੰਡੀਗੜ੍ਹ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਵੱਡੀ ਗਿਣਤੀ ਵਿਚ ਪੁਲਿਸ ਤੈਨਾਤ ਕਰ ਦਿੱਤੀ। ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਨੂੰ ਵੱਖ-ਵੱਖ ਥਾਈਂ ਪੁਲਿਸ ਨੇ ਰੋਕ ਦਿੱਤਾ ਅਤੇ ਕਈ ਕਿਸਾਨਾਂ ਨੂੰ ਗਿ੍ਰਫਤਾਰ ਵੀ ਕਰ ਲਿਆ। ਪੰਚਕੂਲਾ ਤੋਂ ਵੀ ਚੰਡੀਗੜ੍ਹ ਨੂੰ ਜਾਂਦੇ ਰਸਤੇ ਸੀਲ ਕਰ ਦਿੱਤੇ ਗਏ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਚੰਡੀਗੜ੍ਹ ਨੂੰ ਜਾਂਦੇ ਕਰੀਬ 27 ਰਸਤਿਆਂ ’ਤੇ ਪੁਲਿਸ ਨੇ ਬੈਰੀਕੇਡਿੰਗ ਲਗਾ ਦਿੱਤੀ ਸੀ, ਤਾਂ ਜੋ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਚੰਡੀਗੜ੍ਹ ਦੇ ਬਾਰਡਰ ’ਤੇ ਯੂਟੀ ਪੁਲਿਸ ਨੇ ਵੀ 4 ਹਜ਼ਾਰ ਪੁਲਿਸ ਦੇ ਜਵਾਨ ਤੈਨਾਤ ਕੀਤੇ ਹੋਏ ਸਨ। ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਰੋਕਣ ਲਈ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਲੰਘੇ ਕੱਲ੍ਹ ਲੌਂਗੋਵਾਲ ਵਿਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਵੀ ਹੋ ਗਈ ਸੀ ਅਤੇ ਇਸ ਦੌਰਾਨ ਇਕ ਕਿਸਾਨ ਦੀ ਜਾਨ ਵੀ ਚਲੇ ਗਈ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਥਾਣਾ ਲੌਂਗੋਵਾਲ ਅੱਗੇ ਪੱਕਾ ਮੋਰਚਾ ਵੀ ਸ਼ੁਰੂੁ ਕਰ ਦਿੱਤਾ ਹੈ। ਉਧਰ ਦੂਜੇ ਪਾਸੇ ਪੁਲਿਸ ਨੇ 50 ਤੋਂ ਜ਼ਿਆਦਾ ਕਿਸਾਨਾਂ ਖਿਲਾਫ ਕੇਸ ਵੀ ਦਰਜ ਕਰ ਲਿਆ ਹੈ।
RELATED ARTICLES
POPULAR POSTS