ਪੰਜਾਬ ਕਾਂਗਰਸ ਨੇ ‘ਆਪ’ ਸਰਕਾਰ ਨੂੰ ਦੱਸਿਆ ਕਿਸਾਨ ਵਿਰੋਧੀ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ : ਸੀਐਮ ਭਗਵੰਤ ਮਾਨ ’ਚ ਹਿਟਲਰ ਦੀ ਆਤਮਾ ਆਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਚ ਹਿਟਲਰ ਦੀ ਆਤਮਾ ਆ ਚੁੱਕੀ ਹੈ। ਬਾਜਵਾ ਨੇ ਲੌਂਗੋਵਾਲ ਵਿਚ ਕਿਸਾਨ ਦੀ ਹੋਈ ਮੌਤ ਲਈ ਵੀ ਸੀਐਮ ਮਾਨ ਨੂੰ ਜ਼ਿੰਮੇਵਾਰ ਦੱਸਿਆ ਹੈ। ਬਾਜਵਾ ਨੇ ਕਿਸਾਨਾਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕਾਂਗਰਸ ਇਸ ਘਟਨਾ ਦੀ ਨਿੰਦਾ ਕਰਦੀ ਹੈ। ਬਾਜਵਾ ਨੇ ਹਾਈਕੋਰਟ ਕੋਲੋਂ ਮੰਗ ਕੀਤੀ ਕਿ ਪੰਜਾਬ ਦੇ ਸੀਐਮ ਭਗਵੰਤ ਮਾਨ ਖਿਲਾਫ ਹੱਤਿਆ ਦੀ ਧਾਰਾ ਦੇ ਤਹਿਤ ਕੇਸ ਦਰਜ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਲੌਂਗੋਵਾਲ ਵਿਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੌਰਾਨ ਇਕ ਕਿਸਾਨ ਦੀ ਜਾਨ ਚਲੇ ਗਈ ਸੀ।