Breaking News
Home / ਕੈਨੇਡਾ / Front / ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਦੀ ਅਨੋਖੀ ਪਹਿਲ

ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਦੀ ਅਨੋਖੀ ਪਹਿਲ

ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਦੀ ਅਨੋਖੀ ਪਹਿਲ
ਹੜ੍ਹ ਪ੍ਰਭਾਵਿਤ ਬੱਚਿਆਂ ਲਈ ਸ਼ੁਰੂ ਕਰਵਾਈ ਔਨ ਲਾਈਨ ਕੋਚਿੰਗ
ਹੁਸ਼ਿਆਰਪੁਰ/ਬਿਊਰੋ ਨਿਊਜ਼

ਹੁਸ਼ਿਆਰਪੁਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹੜ੍ਹ ਪ੍ਰਭਾਵਿਤ ਬੱਚਿਆਂ ਲਈ ਅਨੋਖੀ ਪਹਿਲ ਕੀਤੀ ਹੈ, ਜਿਸਦੀ ਲੋਕ ਕਾਫੀ ਤਾਰੀਫ ਵੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਉਪਰਾਲਾ ਕੀਤਾ ਹੈ, ਜੋ ਬੱਚੇ ਹੜ੍ਹਾਂ ਦੇ ਕਾਰਨ ਸਕੂਲ ਨਹੀਂ ਜਾ ਸਕੇ। ਡੀਸੀ ਦੇ ਇਸ ਉਪਰਾਲੇ ਨਾਲ ਇਨ੍ਹਾਂ ਬੱਚਿਆਂ ਦੇ ਚਿਹਰੇ ’ਤੇ ਇਕ ਸਕੂਨ ਭਰੀ ਮੁਸਕਾਨ ਆਈ ਹੈ। ਹੜ੍ਹ ਪ੍ਰਭਾਵਿਤ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਕੋਚਿੰਗ ਦੀ ਵਿਵਸਥਾ ਕੀਤੀ ਗਈ ਹੈ। ਰੈਡਕਰਾਸ ਸੋਸਾਇਟੀ ਅਤੇ ਐਨ.ਜੀ.ਓ. ਦੀ ਮੱਦਦ ਨਾਲ ਇਨ੍ਹਾਂ ਬੱਚਿਆਂ ਨੂੰ ਬੈਗ, ਕਾਪੀਆਂ, ਪੈਂਨਸਿਲਾਂ ਅਤੇ ਹੋਰ ਸਟੇਸ਼ਨਰੀ ਦਾ ਸਮਾਨ ਵੀ ਉਪਲਬਧ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਦਿੰਦੇ ਹੋਏ ਇਨ੍ਹਾਂ ਬੱਚਿਆਂ ਲਈ ਔਨਲਾਈਨ ਕਲਾਸਾਂ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਸਕੂਲ ਖੁੱਲ੍ਹਣ ਤੋਂ ਬਾਅਦ ਇਨ੍ਹਾਂ ਹੜ੍ਹ ਪ੍ਰਭਾਵਿਤ ਬੱਚਿਆਂ ਦੀ ਪੜ੍ਹਾਈ ਨੂੰ ਟਰੈਕ ’ਤੇ ਲਿਆਉਣ ਲਈ ਵਾਧੂ ਕਲਾਸਾਂ ਲਗਾਉਣ ਦੀ ਹਦਾਇਤ ਵੀ ਦਿੱਤੀ ਗਈ ਹੈ। ਧਿਆਨ ਰਹੇ ਕਿ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲਗਾਤਾਰ ਦੌਰਾ ਵੀ ਕਰ ਰਹੇ ਹਨ।

Check Also

ਲੰਡਨ-ਸਿੰਗਾਪੁਰ ਫਲਾਈਟ ’ਚ ਗੜਬੜੀ ਕਾਰਨ 1 ਵਿਅਕਤੀ ਦੀ ਮੌਤ

ਬੈਂਕਾਕ ’ਚ ਕੀਤੀ ਗਈ ਐਮਰਜੈਂਸੀ ਲੈਂਡਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਡਨ-ਸਿੰਗਾਪੁਰ ਉਡਾਣ ’ਚ ਭਿਆਨਕ ਗੜਬੜੀ ਆਉਣ …