ਬੱਸ ਡਰਾਈਵਰ ਦੀ ਲਾਪ੍ਰਵਾਹੀ ਨਾਲ ਵਾਪਰਿਆ ਹਾਦਸਾ
ਹਰਿਆਣਾ/ਬਿਊਰੋ ਨਿਊਜ਼
ਅੱਜ ਦੁਪਹਿਰ ਵੇਲੇ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਵਿਖੇ ਬਾਦਲਾਂ ਦੀ ਰਾਜਧਾਨੀ ਟਰਾਂਪੋਰਟ ਕੰਪਨੀ ਦੀ ਇਕ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਅਦ ਵਿਚ ਬੱਸ ਸਵਾਰੀਆਂ ਸਮੇਤ ਲੱਗਭਗ 10 ਫੁੱਟ ਡੂੰਘੇ ਛੱਪੜ ਵਿਚ ਜਾ ਕੇ ਪਲਟੀ। ਮਿਲੀ ਜਾਣਕਾਰੀ ਅਨੁਸਾਰ ਬੱਸ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਤੇਜ਼ ਬੱਸ ਚਲਾਉਂਦਿਆਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਦੁਰਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ। ਦੁਰਘਟਨਾ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਬੱਸ ਮਾਲਕਾਂ ਅਤੇ ਡਰਾਈਵਰ-ਕੰਡਕਟਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Home / ਭਾਰਤ / ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ‘ਚ ਬਾਦਲਾਂ ਦੀ ਰਾਜਧਾਨੀ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਦੋ ਵਿਅਕਤੀ ਬੁਰੀ ਤਰ੍ਹਾਂ ਕੁਚਲੇ
Check Also
ਕੇਜਰੀਵਾਲ ਨੇ ਬਿਹਾਰ ’ਚ ਆਪਣੇ ਦਮ ’ਤੇ ਚੋਣਾਂ ਲੜਨ ਦਾ ਕੀਤਾ ਐਲਾਨ
ਕਿਹਾ : ਹੁਣ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ ਅਹਿਮਦਾਬਾਦ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ …