Breaking News
Home / ਕੈਨੇਡਾ / Front / ਪੰਜਾਬ ਦੇ ਸਾਰੇ ਸਕੂਲਾਂ ਵਿਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਵਿਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਵਿਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਹਰਜੋਤ ਬੈਂਸ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ 23 ਅਗਸਤ ਤੋਂ 26 ਅਗਸਤ ਤੱਕ ਤੁਰੰਤ ਪ੍ਰਭਾਵ ਨਾਲ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਭਾਖੜਾ ਅਤੇ ਪੌਂਗ ਡੈਮ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਸਤਲੁਜ ਅਤੇ ਬਿਆਸ ਦਰਿਆ ਪੂਰੇ ਉਫਾਨ ’ਤੇ ਹਨ। ਜਿਸ ਦੇ ਚਲਦਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਤਰਨ ਤਾਰਨ, ਫਿਰੋਜ਼ਪੁਰ, ਜਲੰਧਰ, ਮੋਗਾ, ਰੂਪਨਗਰ, ਕਪੂਰਥਲਾ ਅਤੇ ਨਵਾਂ ਸ਼ਹਿਰ ਸਮੇਤ 9 ਜ਼ਿਲ੍ਹੇ ਹੜ੍ਹਾਂ ਦੀ ਪਲੇਟ ਵਿਚ ਹਨ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …