Breaking News
Home / ਕੈਨੇਡਾ / Front / ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਫੈਸਲਾ ਰੱਖਿਆ ਰਾਖਵਾਂ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਫੈਸਲਾ ਰੱਖਿਆ ਰਾਖਵਾਂ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਹਾਈਕੋਰਟ ਨੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਫੈਸਲਾ ਰੱਖਿਆ ਰਾਖਵਾਂ
ਫੈਸਲਾ ਆਉਣ ਤੱਕ ਮੁਲਜ਼ਮਾਂ ਨੂੰ ਮਿਲੀ ਰਾਹਤ ਰਹੇਗੀ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : 2015 ਦੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ, ਅਮਰ ਸਿੰਘ ਚਾਹਲ ਤੇ ਸੁਖਮਿੰਦਰ ਸਿੰਘ ਦੀਆਂ ਪੇਸ਼ਗੀ ਜ਼ਮਾਨਤ ਪਟੀਸ਼ਨਾਂ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਫੈਸਲਾ ਆਉਣ ਤੱਕ ਹਾਈ ਕੋਰਟ ਵੱਲੋਂ ਉਕਤ ਮਾਮਲੇ ’ਚ ਮਿਲੀਆਂ ਰਾਹਤਾਂ ਜਾਰੀ ਰਹਿਣਗੀਆਂ। ਇਸ ਤੋਂ ਪਹਿਲਾਂ ਮਾਮਲੇ ਨਾਲ ਸਬੰਧਤ ਸਟੇਟਸ ਰਿਪੋਰਟ ਫਰੀਦਕੋਟ ਦੇ ਐਸ ਐਸ ਐਸ ਪੀ ਵੱਲੋਂ ਪੇਸ਼ ਕੀਤੀ ਗਈ ਸੀ। ਜਦਕਿ ਸੁਖਬੀਰ ਬਾਦਲ ਵੱਲੋਂ ਪੇਸ਼ ਹੋਏ ਵਕੀਲਾਂ ਵੱਲੋਂ ਜਵਾਬ ਦਾਖਲ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੋਵੇਂ ਧਿਰਾਂ ਦਰਮਿਆਨ ਹੋਈ ਬਹਿਸ ਤੋਂ ਬਾਅਦ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ। ਪਿਛਲੀ ਸੁਣਵਾਈ ਦੌਰਾਨ ਪਟੀਸ਼ਨਰ ਧਿਰ ਨੇ ਕੋਰਟ ’ਚ ਕਿਹਾ ਸੀ ਕਿ ਸੁਖਬੀਰ ਬਾਦਲ ਨੂੰ ਸਿਆਸੀ ਰੰਜਿਸ਼ ਦੇ ਚਲਦੇ ਇਸ ਮਾਮਲੇ ’ਚ ਫਸਾਇਆ ਗਿਆ ਹੈ ਜਦੋਂਕਿ ਉਨ੍ਹਾਂ ਦੀ ਇਸ ਮਾਮਲੇ ’ਚ ਕੋਈ ਭੂਮਿਕਾ ਨਹੀਂ ਹੈ। ਫਰੀਦਕੋਟ ਕੋਰਟ ਨੂੰ ਦੱਸਿਆ ਗਿਆ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੇਸ਼ ਕੀਤੀ ਗਈ ਐਸਆਈਟੀ ਦੀ ਰਿਪੋਰਟ ਨੂੰ ਹਾਈ ਕੋਰਟ ਖਾਰਜ ਕਰ ਚੁੱਕਾ ਹੈ। ਜਿਸ ਤੋਂ ਬਾਅਦ ਨਵੀਂ ਬਣੀ ਸਿੱਟ ਨੇ ਪਟੀਸ਼ਨਰ ਨੂੰ ਮੁਲਜ਼ਮ ਬਣਾਇਆ ਸੀ ਜੋ ਕਿ ਆਧਾਰਹੀਣ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਉਸ ਸਮੇਂ ਦੇ ਪੰਜਾਬ ਪੁਲਿਸ ਦੇ ਡੀਜੀਪੀ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਅਮਰ ਸਿੰਘ ਚਾਹਲ ਅਤੇ ਸੁਖਵਿੰਦਰ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਗਿਆ ਸੀ, ਜਿਨ੍ਹਾਂ ਨੂੰ ਅਗਾਊਂ ਜ਼ਮਨਤ ਮਿਲੀ ਹੋਈ ਹੈ।

Check Also

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …