Breaking News
Home / ਕੈਨੇਡਾ / Front / ਪੰਜਾਬ ’ਚ 17 ਥਾਵਾਂ ’ਤੇ ਕਿਸਾਨਾਂ ਦੇ ਧਰਨੇ ਜਾਰੀ

ਪੰਜਾਬ ’ਚ 17 ਥਾਵਾਂ ’ਤੇ ਕਿਸਾਨਾਂ ਦੇ ਧਰਨੇ ਜਾਰੀ

ਪੰਜਾਬ ’ਚ 17 ਥਾਵਾਂ ’ਤੇ ਕਿਸਾਨਾਂ ਦੇ ਧਰਨੇ ਜਾਰੀ
ਲੌਂਗੋਵਾਲ ਵਿਖੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼

ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਲੌਂਗੋਵਾਲ ਵਿਚ ਪਿਛਲੇ ਦਿਨੀਂ ਰੋਸ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ (70) ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ’ਤੇ ਸਹਿਮਤੀ ਬਣ ਗਈ ਹੈ। ਪਰ ਕਿਸਾਨਾਂ ਦੇ ਹੋਰ ਮੁੱਦੇ ਅਜੇ ਤੱਕ ਵਿਚਾਰ ਅਧੀਨ ਹਨ। ਜਿਸਦੇ ਚੱਲਦਿਆਂ ਪੰਜਾਬ ਵਿਚ 17 ਥਾਵਾਂ ’ਤੇ ਚੱਲ ਰਹੇ ਸਰਕਾਰ ਖਿਲਾਫ ਧਰਨੇ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਪੰਜਾਬ ਦੇ ਟੋਲ ਪਲਾਜ਼ਿਆਂ, ਮੋਗਾ ਤੇ ਲੌਂਗੋਵਾਲ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦਾ ਅੱਜ ਚੌਥਾ ਦਿਨ ਹੈ। ਇਸਦੇ ਚੱਲਦਿਆਂ ਕਿਸਾਨਾਂ ਨੇ ਹੁਣ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਦੀ ਮੰਗ ਰੱਖੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਆਜ਼ਾਦ) ਦੇ ਸੀਨੀਅਰ ਆਗੂ ਨੇ ਦੱਸਿਆ ਕਿ ਸਰਕਾਰੀ ਅਧਿਕਾਰੀਆਂ ਨੇ ਲਿਖਤ ਰੂਪ ਵਿਚ ਕਿਹਾ ਕਿ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਮਿਲੇਗਾ ਅਤੇ ਯੋਗਤਾ ਦੇ ਅਨੁਸਾਰ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਇਹ ਵੀ ਭਰੋਸਾ ਦਿੱਤਾ ਗਿਆ ਕਿ ਸ਼ਹੀਦ ਹੋਏ ਕਿਸਾਨ ਸਿਰ ਚੜ੍ਹੇ ਕਰਜ਼ੇ ਨੂੰ ਵੀ ਮਾਫ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਅਜੇ ਤੱਕ ਕਈ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਨਾਲ ਗੱਲ ਚੱਲ ਰਹੀ ਹੈ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …