ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ 1984 ਵਿੱਚ ਹੋਏ ਸਿੱਖ ਵਿਰੋਧੀ ਕਤਲੇਆਮ ‘ਚ ਇਕ ਗੁਰਦੁਆਰੇ ਨੂੰ ਸਾੜਨ ਦੇ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ‘ਮੁੱਖ ਉਕਸਾਉਣ ਵਾਲਾ ਵਿਅਕਤੀ’ ਕਰਾਰ ਦਿੰਦਿਆਂ ਉਸ ਦੇ ਖਿਲਾਫ ਦੋਸ਼ ਆਇਦ ਕੀਤੇ ਹਨ ਜਿਸ ਨਾਲ ਸਾਬਕਾ ਸੰਸਦ ਮੈਂਬਰ ਖਿਲਾਫ ਕੇਸ ਚਲਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਇਸੇ ਦੌਰਾਨ ਅਦਾਲਤ ਨੇ ਸੱਜਣ ਕੁਮਾਰ ਨੂੰ 2 ਨਵੰਬਰ, 1984 ਨੂੰ ਹੋਏ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਧਾਰਾ 302 ਤਹਿਤ ਹੱਤਿਆ ਦੇ ਦੋਸ਼ ਤੋਂ ਬਰੀ ਕਰ ਦਿੱਤਾ ਹੈ।
ਸੱਜਣ ਕੁਮਾਰ ਖਿਲਾਫ ਦੋਸ਼ ਆਇਦ
RELATED ARTICLES

