6.4 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਲੋਕ ਸਭਾ ਦੀ ਚੋਣ ਨਹੀਂ ਲੜਾਂਗਾ : ਸੁਨੀਲ ਜਾਖੜ

ਲੋਕ ਸਭਾ ਦੀ ਚੋਣ ਨਹੀਂ ਲੜਾਂਗਾ : ਸੁਨੀਲ ਜਾਖੜ

ਸੰਗਰੂਰ : ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਨਾ ਤਾਂ ਗੁਰਦਾਸਪੁਰ ਸੰਸਦੀ ਹਲਕੇ ਤੋਂ ਚੋਣ ਲੜਨਗੇ ਅਤੇ ਨਾ ਹੀ ਕਿਸੇ ਹੋਰ ਸੰਸਦੀ ਸੀਟ ਤੋਂ। ਜਾਖੜ ਨੇ ਗੱਲਬਾਤ ਦੌਰਾਨ ਕਿਹਾ ਕਿ ਕੌਣ ਕਿੱਥੋਂ ਲੋਕ ਸਭਾ ਚੋਣ ਲੜੇਗਾ, ਇਸ ਬਾਰੇ ਫ਼ੈਸਲਾ ਪਾਰਟੀ ਨੇ ਕਰਨਾ ਹੈ, ਪਰ ਉਹ ਕਿਸੇ ਵੀ ਸੀਟ ਤੋਂ ਲੋਕ ਸਭਾ ਚੋਣ ਨਹੀਂ ਲੜਨਗੇ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਕਿਉਂਕਿ ਅੱਜ ਉਹੀ ਹਾਲਾਤ ਮੁੜ ਬਣਦੇ ਜਾ ਰਹੇ ਹਨ ਜਿਨ੍ਹਾਂ ਦਾ ਖਮਿਆਜ਼ਾ ਪੰਜਾਬ ਦੇ ਲੋਕ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਬੇਚੈਨੀ ਹੈ।

 

RELATED ARTICLES
POPULAR POSTS