11.9 C
Toronto
Saturday, October 18, 2025
spot_img
Homeਜੀ.ਟੀ.ਏ. ਨਿਊਜ਼ਤੇਜ਼ ਰਫਤਾਰ ਨਾਲ ਗੱਡੀ ਚਲਾਉਣ 'ਤੇ ਫਰੀਲੈਂਡ ਨੂੰ ਹੋਇਆ ਜੁਰਮਾਨਾ

ਤੇਜ਼ ਰਫਤਾਰ ਨਾਲ ਗੱਡੀ ਚਲਾਉਣ ‘ਤੇ ਫਰੀਲੈਂਡ ਨੂੰ ਹੋਇਆ ਜੁਰਮਾਨਾ

ਅਲਬਰਟਾ/ਬਿਊਰੋ ਨਿਊਜ਼ : ਪਿਛਲੇ ਹਫਤੇ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੂੰ ਤੇਜ਼ ਰਫਤਾਰ ਗੱਡੀ ਚਲਾਉਣ ਕਾਰਨ ਜੁਰਮਾਨਾ ਕੀਤਾ ਗਿਆ।
ਪ੍ਰਿੰਸ ਐਡਵਰਡ ਆਈਲੈਂਡ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਫਰੀਲੈਂਡ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਤੇਜ ਰਫਤਾਰ ਨਾਲ ਗੱਡੀ ਚਲਾਉਣ ਕਾਰਨ ਉਨ੍ਹਾਂ ਨੂੰ ਜੁਰਮਾਨਾ ਕੀਤਾ ਗਿਆ। ਫਰੀਲੈਂਡ ਨੇ ਆਖਿਆ ਕਿ ਉਹ ਗ੍ਰੈਂਡ ਪ੍ਰੇਰੀ ਤੇ ਪੀਸ ਰਿਵਰ ਦਰਮਿਆਨ ਡਰਾਈਵ ਕਰ ਰਹੀ ਸੀ ਜਦੋਂ ਉਨ੍ਹਾਂ ਨੂੰ ਟਰੈਫਿਕ ਪੁਲਿਸ ਵੱਲੋਂ ਰੋਕ ਲਿਆ ਗਿਆ। ਉਨ੍ਹਾਂ ਆਖਿਆ ਕਿ ਉਹ ਭਵਿੱਖ ਵਿੱਚ ਅਜਿਹਾ ਨਹੀਂ ਕਰੇਗੀ।
ਅਲਬਰਟਾ ਦੇ ਹਾਈਵੇਅ ਉੱਤੇ ਵੱਧ ਤੋਂ ਵੱਧ ਸਪੀਡ 110 ਕਿਲੋਮੀਟਰ ਪ੍ਰਤੀ ਘੰਟਾ ਹੈ ਜਦਕਿ ਫਰੀਲੈਂਡ 132 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਜਾ ਰਹੀ ਸੀ। ਉਨ੍ਹਾਂ ਨੂੰ 273 ਡਾਲਰ ਦਾ ਜੁਰਮਾਨਾ ਲਾਇਆ ਗਿਆ। ਡਾਊਨਟਾਊਨ ਟੋਰਾਂਟੋ ਹਲਕੇ ਦੀ ਨੁਮਾਇੰਦਗੀ ਕਰਨ ਵਾਲੀ ਫਰੀਲੈਂਡ ਜੰਗਲ ਦੀ ਅੱਗ ਕਾਰਨ ਬੇਘਰ ਹੋਏ ਲੋਕਾਂ, ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਤੇ ਐਨਰਜੀ ਸੈਕਟਰ ਦੇ ਆਗੂਆਂ ਨਾਲ ਮੁਲਾਕਾਤ ਲਈ ਆਪਣੇ ਹੋਮ ਪ੍ਰੋਵਿੰਸ ਵਿੱਚ ਸੀ।

 

RELATED ARTICLES
POPULAR POSTS