8.4 C
Toronto
Tuesday, October 6, 2026
spot_img
Homeਕੈਨੇਡਾਗੁਰੂ ਨਾਨਕ ਫੂਡ ਬੈਂਕ ਨੇ ਲੋਕਾਂ ਕੋਲੋਂ ਮੰਗਿਆ ਸਹਿਯੋਗ

ਗੁਰੂ ਨਾਨਕ ਫੂਡ ਬੈਂਕ ਨੇ ਲੋਕਾਂ ਕੋਲੋਂ ਮੰਗਿਆ ਸਹਿਯੋਗ

ਕੇਲੋਵਾਨਾ ਵਿਚ ਲੱਗੀ ਅੱਗ ਦੇ ਚੱਲਦਿਆਂ ਪ੍ਰਭਾਵਿਤ ਲੋਕਾਂ ਦੀ ਮੱਦਦ ਦੇ ਲਈ ਗੁਰੂ ਨਾਨਕ ਫੂਡ ਬੈਂਕ ਨੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਗੁਰੂ ਨਾਨਕ ਫੂਡ ਬੈਂਕ ਨੇ ਆਪਣੀ ਅਪੀਲ ਵਿਚ ਕਿਹਾ ਹੈ ਕਿ ਕੇਲੋਵਾਨਾ ਵਿਚ ਲੱਗੀ ਅੱਗ ਨੇ ਵੱਡੀ ਗਿਣਤੀ ਵਿਚ ਆਮ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਸਥਾਨਾਂ ‘ਤੇ ਜਾਣਾ ਪਿਆ ਹੈ। ਅਜਿਹੇ ਵਿਚ ਉਨ੍ਹਾਂ ਦੇ ਲਈ ਰੋਜ਼ਮਰ੍ਹਾ ਦੀਆਂ ਚੀਜ਼ਾਂ ਦੀ ਵੀ ਕਾਫੀ ਜ਼ਿਆਦਾ ਜ਼ਰੂਰਤ ਹੈ। ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਰੋਜ਼ਮਰ੍ਹਾ ਵਰਤੋਂ ਵਿਚ ਆਉਣ ਵਾਲੀਆਂ ਚੀਜ਼ਾਂ ਨੂੰ ਦਾਨ ਕਰੋ। ਗੁਰੂ ਨਾਨਕ ਫੂਡ ਬੈਂਕ ਦੇ ਪ੍ਰਬੰਧਕਾਂ ਨੇ ਕਿਹਾ ਹੈ ਕਿ ਅਸੀਂ ਹਮੇਸ਼ਾ ਹੀ ਜ਼ਰੂਰਤਮੰਦ ਲੋਕਾਂ ਦੀ ਮੱਦਦ ਲਈ ਅੱਗੇ ਆਉਂਦੇ ਹਾਂ ਅਤੇ ਕੇਲੋਵਾਨਾ ਦੇ ਪ੍ਰਭਾਵਿਤ ਲੋਕਾਂ ਦੀ ਹਰ ਹਾਲਤ ਵਿਚ ਵੱਧ ਚੜ੍ਹ ਕੇ ਮੱਦਦ ਕੀਤੀ ਜਾਵੇਗੀ।

RELATED ARTICLES
POPULAR POSTS