ਚੰਡੀਗੜ੍ਹ/ਬਿਊਰੋ ਨਿਊਜ਼
ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪਰਵਾਸੀ ਪੰਜਾਬੀਆਂ ਲਈ ‘ਚਲੋ ਪੰਜਾਬ ਮੁਹਿੰਮ’ ਸ਼ੁਰੂ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਉਹ ਵੱਧ ਤੋਂ ਵੱਧ ਪੰਜਾਬ ਆਉਣ ਅਤੇ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ।
ਪਾਰਟੀ ਨੇ ‘ਚਲੋ ਪੰਜਾਬ ਮੁਹਿੰਮ’ ਲਈ ਖ਼ਾਸ ਐਪ ਵੀ ਤਿਆਰ ਕੀਤੀ ਹੈ। ਇਸ ਤੋਂ ਇਲਾਵਾ ਇੱਕ ਟੀ ਸ਼ਰਟ ਵੱਖਰੇ ਤੌਰ ਉੱਤੇ ਪਰਵਾਸੀ ਪੰਜਾਬੀਆਂ ਨੂੰ ਪ੍ਰੇਰਿਤ ਕਰਨ ਲਈ ਤਿਆਰ ਕੀਤੀ ਹੈ। ਗੁਰਪ੍ਰੀਤ ਸਿੰਘ ਵੜੈਚ ਨੇ ਦੱਸਿਆ ਕਿ ਆਗਾਮੀ ਚੋਣਾਂ ਵਿੱਚ ਲਗਭਗ 2 ਲੱਖ ਪੰਜਾਬੀ ਐਨਆਰਆਈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਬੈਠੇ ਪੰਜਾਬੀ ਪਹੁੰਚ ਰਹੇ ਹਨ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …