4.1 C
Toronto
Thursday, November 6, 2025
spot_img
Homeਪੰਜਾਬਹੜ੍ਹ ਦੌਰਾਨ ਪਿੰਡਾਂ ਦਾ ਦੌਰਾ ਕਰਦਿਆਂ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ

ਹੜ੍ਹ ਦੌਰਾਨ ਪਿੰਡਾਂ ਦਾ ਦੌਰਾ ਕਰਦਿਆਂ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ

ਰੂਪਨਗਰ : ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਬਾਰੇ ਕੈਬਨਿਟ ਮੰਤਰੀ ਬੈਂਸ ਨੇ ਇਸ ਸਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਖੁਦ ਸਾਂਝੀ ਕਰਦਿਆਂ ਦੱਸਿਆ ਕਿ 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਸਾਰੇ ਰੁਝੇਵੇਂ ਛੱਡ ਕੇ ਲੋਕਾਂ ਦੀ ਸੇਵਾ ਵਿੱਚ ਜੁੱਟ ਗਏ ਤੇ ਇਸੇ ਦੌਰਾਨ ਉਨ੍ਹਾਂ ਦੇ ਪੈਰ ‘ਤੇ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਆਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਉਹ ਹੁਣ ਬਿਲਕੁਲ ਠੀਕ ਹਨ. ਤੇ ਜ਼ਹਿਰ ਕਾਰਨ ਪੈਰ ‘ਤੇ ਆਈ ਸੋਜ਼ ਘਟ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਡਾਕਟਰੀ ਟੈਸਟ ਅਤੇ ਰਿਪੋਰਟਾਂ ਵੀ ਹੁਣ ਨਾਰਮਲ ਆਏ ਹਨ। ਉਨ੍ਹਾਂ ਆਪਣੀ ਹਸਪਤਾਲ ਦੇ ਬੈੱਡ ‘ਤੇ ਬੈਠੇ ਹੋਇਆਂ ਦੀ ਅਤੇ ਆਪਣੇ ਸੁੱਜੇ ਹੋਏ ਪੈਰ ਦੀ ਤਸਵੀਰ ਵੀ ਸਾਂਝੀ ਕੀਤੀ ਹੈ।

 

RELATED ARTICLES
POPULAR POSTS