Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਲੋੜ ਵੇਲੇ ਪੰਜਾਬੀਆਂ ਨੂੰ ਛੱਡਿਆ : ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋੜ ਵੇਲੇ ਪੰਜਾਬੀਆਂ ਨੂੰ ਛੱਡਿਆ : ਬਾਦਲ

ਸੁਖਬੀਰ ਬਾਦਲ ਨੇ ਹੜ੍ਹ ਮਾਰੇ ਖੇਤਰਾਂ ਦਾ ਕੀਤਾ ਦੌਰਾ
ਜਲਾਲਾਬਾਦ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਕਟ ਵੇਲੇ ਪੰਜਾਬੀਆਂ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਨੂੰ ਛੱਡ ਕੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਵਾਲੇ ਰਾਜਾਂ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੇ ਗੇੜੇ ਲੁਆਉਣ ਨੂੰ ਪਹਿਲ ਦੇ ਰਹੇ ਹਨ।
ਉਨ੍ਹਾਂ ਇਸਦੀ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਨੂੰ ਰੈਗੂਲੇਟ ਕਰਨ ਵਿਚ ਕੋਈ ਭੂਮਿਕਾ ਨਹੀਂ ਨਿਭਾਈ ਜਿਸ ਕਾਰਨ ਪੰਜਾਬ ਵਿਚ ਹੜ੍ਹ ਆਏ। ਉਨ੍ਹਾਂ ਜਲਾਲਾਬਾਦ, ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਹੜ੍ਹ ਮਾਰੇ ਹਲਕਿਆਂ ਦਾ ਦੌਰਾ ਕੀਤਾ ਤੇ 8 ਬੇੜੇ, ਪਸ਼ੂਆਂ ਲਈ ਚਾਰਾ ਤੇ ਪਲਾਸਟਿਕ ਸ਼ੀਟਾਂ ਦਾਨ ਕੀਤੀਆਂ। ਮੀਡੀਆ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਇਹ ਹੜ੍ਹ ਮਨੁੱਖ ਦੇ ਸਹੇੜੇ ਹੋਏ ਹਨ ਤੇ ‘ਆਪ’ ਸਰਕਾਰ ਵੱਲੋਂ ਭਾਖੜਾ ਤੇ ਪੌਂਗ ਡੈਮ ਤੋਂ ਛੱਡੇ ਗਏ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਨਾ ਕਰਨ ‘ਤੇ ਆਏ ਹਨ।

 

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …