-11.5 C
Toronto
Friday, January 23, 2026
spot_img
Homeਪੰਜਾਬਸ਼੍ਰੋਮਣੀ ਕਮੇਟੀ ਦੇ ਚੈਨਲ ਨੂੰ 'ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ'

ਸ਼੍ਰੋਮਣੀ ਕਮੇਟੀ ਦੇ ਚੈਨਲ ਨੂੰ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’

ਚੈਨਲ ਨੂੰ ਸੰਗਤ ਵਲੋਂ ਦਿੱਤਾ ਜਾ ਰਿਹਾ ਹੈ ਭਰਵਾਂ ਹੁੰਗਾਰਾ : ਐਡਵੋਕੇਟ ਧਾਮੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਵੈੱਬ ਚੈਨਲ ਨੂੰ ਯੂਟਿਊਬ ਵੱਲੋਂ ‘ਸਿਲਵਰ ਬਟਨ ਯੂਟਿਊਬ ਕ੍ਰੀਏਟਰ ਐਵਾਰਡ’ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਫ਼ਲਤਾ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸੰਗਤ ਦਾ ਧੰਨਵਾਦ ਕੀਤਾ ਹੈ। ਯੂਟਿਊਬ ਅਦਾਰੇ ਵੱਲੋਂ ਇਹ ਐਵਾਰਡ ਅਮਰੀਕਾ ਤੋਂ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ, ਜੋ ਸ਼੍ਰੋਮਣੀ ਕਮੇਟੀ ਦੀ ਤਕਨੀਕੀ ਟੀਮ ਤੇ ਅਧਿਕਾਰੀਆਂ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ। ਧਾਮੀ ਨੇ ਕਿਹਾ ਕਿ ਇਸ ਚੈਨਲ ਨੂੰ ਸੰਗਤ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਗੁਰਬਾਣੀ ਕੀਰਤਨ ਪ੍ਰਸਾਰਨ ਸੇਵਾਵਾਂ ਨੂੰ ਹੋਰ ਸੁਹਿਰਦਤਾ ਨਾਲ ਜਾਰੀ ਰੱਖਣ ਲਈ ਉਤਸ਼ਾਹ ਮਿਲਦਾ ਹੈ।
ਯੂਟਿਊਬ ਵੱਲੋਂ ਇਹ ਐਵਾਰਡ ਇੱਕ ਲੱਖ ਫਾਲੋਅਰ ਹੋਣ ‘ਤੇ ਦਿੱਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਮਹੀਨੇ ਆਪਣਾ ਵੈੱਬ ਚੈਨਲ ਸ਼ੁਰੂ ਕੀਤਾ ਗਿਆ ਸੀ ਤੇ ਕੁਝ ਹੀ ਦਿਨਾਂ ਵਿੱਚ ਇਸ ਦੇ ਇੱਕ ਲੱਖ ਤੋਂ ਵੱਧ ਫਾਲੋਅਰ ਬਣ ਗਏ ਸਨ। ਇਸ ਵੇਲੇ ਇਸ ਚੈਨਲ ਨੂੰ ਦੇਖਣ ਵਾਲਿਆਂ ਦੀ ਗਿਣਤੀ ਲਗਪਗ 2 ਲੱਖ 29 ਹਜ਼ਾਰ ਹੋ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੀ ਤਕਨੀਕੀ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਗੁਰਬਾਣੀ ਚੈਨਲ ਦੇਖਣ ਵਾਲਿਆਂ ਦੀ ਗਿਣਤੀ ਵਿੱਚ ਰੋਜ਼ਾਨਾ ਕਰੀਬ 2500 ਤੋ 3 ਹਜ਼ਾਰ ਤੱਕ ਦਾ ਔਸਤ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਇਹ ਚੈਨਲ ਫੇਸਬੁੱਕ ਤੇ ਵੀ ਦੇਖਿਆ ਜਾ ਰਿਹਾ ਹੈ ਅਤੇ ਦੇਖਣ ਵਾਲਿਆਂ ਦੀ ਗਿਣਤੀ ਚਾਰ ਲੱਖ ਤੋਂ ਵੱਧ ਹੈ।

RELATED ARTICLES
POPULAR POSTS