ਪੰਜਾਬ ਚ ਪੁਲਿਸ ਵਲੋਂ ਹਿਰਾਸਤ ਚ ਲਏ ਗਏ ਸਾਰੇ ਕਿਸਾਨ ਕੀਤੇ ਗਏ ਰਿਹਾਅ August 25, 2023 ਪੰਜਾਬ ਚ ਪੁਲਿਸ ਵਲੋਂ ਹਿਰਾਸਤ ਚ ਲਏ ਗਏ ਸਾਰੇ ਕਿਸਾਨ ਕੀਤੇ ਗਏ ਰਿਹਾਅ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਬਣੀ ਸਹਿਮਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਸਣੇ ਉਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੇ ਖਿਲਾਫ ਸ਼ੁਰੂ ਕੀਤੇ ਗਏ ਰੋਸ ਮਾਰਚ ਦੌਰਾਨ ਗਿ੍ਰਫਤਾਰ ਕੀਤੇ ਗਏ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਵੀਰਵਾਰ ਦੇਰ ਰਾਤ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਵਿਚ 17 ਥਾਵਾਂ ’ਤੇ ਲਗਾਏ ਗਏ ਧਰਨਿਆਂ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ ਕਿਸਾਨ ਆਗੂ ਆਉਂਦੀ 4 ਸਤੰਬਰ ਨੂੰ ਚੰਡੀਗੜ੍ਹ ਵਿਚ ਪ੍ਰਸ਼ਾਸਨ ਨਾਲ ਮੀਟਿੰਗ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਹੈ ਕਿ 21 ਅਗਸਤ ਤੋਂ ਸ਼ੁਰੂ ਹੋਏ ਸੰਘਰਸ਼ ਵਿਚ ਪੰਜਾਬ ਸਰਕਾਰ ਨੇ ਕਈ ਕਿਸਾਨ ਆਗੂਆਂ ਨੂੰ ਗਿ੍ਰਫਤਾਰ ਕਰ ਲਿਆ ਸੀ ਅਤੇ ਜੇਲ੍ਹਾਂ ਵਿਚ ਭੇਜ ਦਿੱਤਾ ਸੀ। ਚੰਡੀਗੜ੍ਹ ਮਾਰਚ ਦੌਰਾਨ ਕਿਸਾਨਾਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਇਕ ਕਿਸਾਨ ਦੀ ਜਾਨ ਚਲੇ ਗਈ ਸੀ ਅਤੇ ਕਈ ਕਿਸਾਨ ਜ਼ਖ਼ਮੀ ਵੀ ਹੋ ਗਏ ਸਨ। ਕਿਸਾਨ ਆਗੂ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨੂੰ ਝੁਕਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੂੰ ਵੀ ਪੱਤਰ ਲਿਖ ਕੇ ਖੇਤੀ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ 4 ਸਤੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸੰਗਰੂਰ ਦੇ ਕਸਬਾ ਲੌਂਗੋਵਾਲ ਥਾਣੇ ਦੇ ਸਾਹਮਣੇ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਮੰਡੇਰ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ੇ ਦਾ ਚੈਕ ਸੌਂਪ ਦਿੱਤਾ ਗਿਆ ਹੈ। 2023-08-25 Parvasi Chandigarh Share Facebook Twitter Google + Stumbleupon LinkedIn Pinterest