ਪੰਜਾਬ ਚ ਹੜ੍ਹਾਂ ਦਾ ਖ਼ਤਰਾ ਫਿਰ ਵਧਿਆ August 25, 2023 ਪੰਜਾਬ ਚ ਹੜ੍ਹਾਂ ਦਾ ਖ਼ਤਰਾ ਫਿਰ ਵਧਿਆ ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਪੰਜਾਬ ਦੀ ਚਿੰਤਾ ਵਧਾ ਦਿੱਤੀ ਹੈ। ਇਸਦੇ ਚੱਲਦਿਆਂ ਪੰਜਾਬ ’ਚ ਹੁਣ ਤੀਜੀ ਵਾਰ ਹੜ੍ਹਾ ਦਾ ਖਤਰਾ ਬਣਦਾ ਜਾ ਰਿਹਾ ਹੈ। ਰੋਪੜ ਜ਼ਿਲ੍ਹੇ ਵਿਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਇਕ ਵਾਰ ਫਿਰ ਵਧਿਆ ਹੈ ਅਤੇ ਤਰਨਤਾਰਨ ਦਾ ਇਕ ਸਰਹੱਦੀ ਪਿੰਡ ਵੀ ਪਾਣੀ ਵਿਚ ਘਿਰ ਗਿਆ ਹੈ। ਭਾਖੜਾ ਡੈਮ ਅਤੇ ਹਰੀਕੇ ਹੈਡ ਤੋਂ ਵੀ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਭਾਖੜਾ ਡੈਮ ਵਿਚ ਪਾਣੀ ਘੱਟ ਵੀ ਹੋ ਰਿਹਾ ਹੈ ਅਤੇ ਵੱਧ ਵੀ ਹੋ ਰਿਹਾ ਹੈ। ਪਿਛਲੇ ਦਿਨੀਂ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 8 ਫੁੱਟ ਹੇਠਾਂ ਸੀ, ਹੁਣ ਇਹ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 7 ਫੁੱਟ ਹੇਠਾਂ ਹੈ। ਇਸਦੇ ਚੱਲਦਿਆਂ ਭਾਖੜਾ ਵਿਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿਚ ਪੈ ਰਹੇ ਮੀਂਹ ਦੇ ਚੱਲਦਿਆਂ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਉਧਰ ਦੂੁਜੇ ਪਾਸੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ। ਬੀਬੀਐਮਬੀ ਪ੍ਰਸ਼ਾਸਨ ਵਲੋਂ ਡੈਮ ਵਿਚੋਂ ਪਾਣੀ ਦੀ ਸਥਿਤੀ ਨੂੰ ਕੰਟਰੋਲ ’ਚ ਰੱਖਣ ਲਈ ਪਾਣੀ ਛੱਡਣ ਦੀ ਪ੍ਰਕਿਰਿਆ ਨੂੰ ਜਾਰੀ ਰੱਖਿਆ ਹੋਇਆ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਨੇ ਚੌਕਸ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਵਿਚ 30 ਅਗਸਤ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। 2023-08-25 Parvasi Chandigarh Share Facebook Twitter Google + Stumbleupon LinkedIn Pinterest