ਮਾਮਲਾ ਪੰਜਾਬ ’ਚ ਰਾਸ਼ਟਰਪਤੀ ਲਗਾਉਣ ਦਾ : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਦਿੱਤਾ ਮੋੜਵਾਂ ਜਵਾਬ August 26, 2023 ਮਾਮਲਾ ਪੰਜਾਬ ’ਚ ਰਾਸ਼ਟਰਪਤੀ ਲਗਾਉਣ ਦਾ : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਦਿੱਤਾ ਮੋੜਵਾਂ ਜਵਾਬ ਕਿਹਾ : ਰਾਜਪਾਲ ਦੀਆਂ 15 ਚਿੱਠੀਆਂ ’ਚੋਂ 9 ਚਿੱਠੀਆਂ ਦਾ ਦੇ ਚੁੱਕੇ ਹਾਂ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਖਿੱਚੋਤਾਣ ਖਤਮ ਹੋਣ ਦੀ ਥਾਂ ਵਧਦੀ ਜਾ ਰਹੀ ਹੈ। ਰਾਜਪਾਲ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਸਬੰਧੀ ਕਹਿਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋੜਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਪਾਲ ਪੰਜਾਬ ਦੇ ਸਾਂਤੀਪਸੰਦ ਲੋਕਾਂ ਨੂੰ ਤੰਗ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜਪਾਲ ਵੱਲੋਂ ਲਿਖੀਆਂ 15 ਚਿੱਠੀਆਂ ਵਿੱਚੋਂ 9 ਦੇ ਜਵਾਬ ਦੇ ਦਿੱਤੇ ਹਨ, ਜਦੋਂ ਕਿ ਬਾਕੀ ਦੇ ਜਵਾਬ ਜਲਦ ਦਿੱਤੇ ਜਾਣਗੇ। ਰਾਜਪਾਲ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਾਰੇ ਸਵਾਲ ਖੜ੍ਹੇ ਕਰ ਰਹੇ ਹਨ, ਜਦੋਂ ਕਿ ਪੰਜਾਬ ਪੁਲੀਸ ਵੱਲੋਂ ਵੱਡੀ ਗਿਣਤੀ ਵਿੱਚ ਨਸਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਰਾਜਪਾਲ ਦਾ ਕੰਮ ਸੂਬਾ ਅਤੇ ਕੇਂਦਰ ਸਰਕਾਰ ਵਿਚਕਾਰ ਪੁਲ ਦਾ ਹੁੰਦਾ ਹੈ ਪਰ ਉਹ ਕਦੇ ਵੀ ਪੰਜਾਬ ਦੇ ਹੱਕਾਂ ਲਈ ਪੁਲ ਨਹੀਂ ਬਣੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੇਂਦਰ ਤੋਂ ਆਰਡੀਐੱਫ, ਜੀਐੱਸਟੀ ਅਤੇ ਹੋਰ ਫੰਡਾਂ ਬਾਰੇ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਪਰ ਰਾਜਪਾਲ ਨੇ ਕਦੇ ਵੀ ਪੰਜਾਬ ਦੇ ਹੱਕਾਂ ਲਈ ਕੇਂਦਰ ਕੋਲ ਆਵਾਜ ਨਹੀਂ ਚੁੱਕੀ, ਸਗੋਂ ਰਾਜਪਾਲ ਤਾਂ ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ਵੀ ਹਰਿਆਣਾ ਦਾ ਪੱਖ ਪੂਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇਸ਼ ਦੇ ਸਾਰੇ ਗੈਰ ਭਾਜਪਾ ਸੂਬੇ ਇਸੇ ਤਰ੍ਹਾਂ ਦੀਆਂ ਮੁਸਕਲਾਂ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਮਨੀਪੁਰ ਅਤੇ ਹਰਿਆਣਾ ਦੇ ਨੂਹ ਵਿਚਲੀ ਹਿੰਸਾ ਬਾਰੇ ਕੇਂਦਰ ਸਰਕਾਰ ਜਾਂ ਉਨ੍ਹਾਂ ਸੂਬਿਆਂ ਦੇ ਰਾਜਪਾਲ ਕੁਝ ਬੋਲਣ ਲਈ ਤਿਆਰ ਨਹੀਂ ਹਨ। 2023-08-26 Parvasi Chandigarh Share Facebook Twitter Google + Stumbleupon LinkedIn Pinterest