ਕਿਸਾਨ ਬੋਲੇ : ਸਾਡੇ ਪਿੰਡ ਕਦੇ ਵੀ ਨਾ ਆਉਣਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੇ ਹੀ ਹਲਕੇ ਵਿਚ ਲੋਕਾਂ ਦੇ ਵਿਰੋਧੀ ਦਾ ਸਾਹਮਣਾ ਕਰਨਾ ਪਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਾਇਰਲ ਹੋਇਆ ਵੀਡੀਓ ਅੰਮਿ੍ਰਤਸਰ ਦੇ ਸਰਹੱਦੀ ਇਲਾਕੇ ਅਜਨਾਲਾ ਦੇ ਪਿੰਡ ਕਮਾਲਪੁਰਾ ਦਾ ਦੱਸਿਆ ਜਾ ਰਿਹਾ ਹੈ। ਅਜਨਾਲਾ ਹਲਕਾ ਕੁਲਦੀਪ ਧਾਲੀਵਾਲ ਦਾ ਵਿਧਾਨ ਸਭਾ ਹਲਕਾ ਹੈ ਅਤੇ ਉਹ ਇਥੇ ਇਕ ਪ੍ਰੋਗਰਾਮ ’ਚ ਹਿੱਸਾ ਲੈਣ ਲਈ ਪਹੁੰਚੇ ਸਨ। ਪ੍ਰੰਤੂ ਜਦੋਂ ਉਨ੍ਹਾਂ ਦੇ ਆਉਣ ਦੀ ਖਬਰ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਮਿਲੀ ਤਾਂ ਉਹ ਉਥੇ ਇਕੱਠੇ ਹੋ ਗਏ। ਜਦੋਂ ਕੁਲਦੀਪ ਧਾਲੀਵਾਲ ਉਥੇ ਪਹੁੰਚੇ ਤਾਂ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਵਾਲੀ ਥਾਂ ਵੱਲ ਨਹੀਂ ਜਾਣ ਦਿੱਤਾ। ਇਕੱਠੇ ਹੋਏ ਲੋਕਾਂ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲੀ ਨੂੰ ਚਿਤਾਵਨੀ ਦਿੱਤੀ ਕਿ ਸਾਡੇ ਕਦੇ ਵੀ ਨਾ ਆਉਣਾ। ਇਹ ਵੀਡੀਓਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਠੀਜੀਆ ਨੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੇ ਲਿਆ। ਬਿਕਰਮ ਮਜੀਠੀਆ ਨੇ ਵਾਇਰਲ ਵੀਡੀਓ ਨੂੰ ਸ਼ੋਸ਼ਲ ਮੀਡੀਆ ’ਤੇ ਪੋਸਟ ਕਰਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ’ਤੇ ਤੰਜ ਕਸਿਆ ਅਤੇ ਉਨ੍ਹਾਂ ਟਵਿੱਟਰ ’ਤੇ ਲਿਖਿਆ ‘ਖਾਸ ਆਦਮੀ ਵਾਪਸ ਜਾਓ’ ਇਹ ਗੱਲ ਪੂਰਾ ਪੰਜਾਬ ਕਹਿ ਰਿਹਾ ਹੈ। ਕਿਸਾਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ੀਸ਼ਾ ਦਿਖਾਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਧੋਖੇ ਵਾਲੀ ਰਾਜਨੀਤੀ ਹੁਣ ਪੂਰੀ ਤਰ੍ਹਾਂ ਜੱਗ ਜਾਹਰ ਹੋ ਚੁੱਕੀ ਹੈ।