Breaking News
Home / ਕੈਨੇਡਾ / Front / ਪਾਕਿਸਤਾਨ ’ਚ ਸਿੱਖਾਂ ਨੂੰ ਮਿਲ ਰਹੇ ਨੇ ਧਮਕੀਆਂ ਭਰੇ ਖਤ

ਪਾਕਿਸਤਾਨ ’ਚ ਸਿੱਖਾਂ ਨੂੰ ਮਿਲ ਰਹੇ ਨੇ ਧਮਕੀਆਂ ਭਰੇ ਖਤ

ਖਤ ’ਚ ਲਿਖਿਆ : ਇਸਲਾਮ ਕਬੂਲ ਕਰੋ ਜਾਂ ਦੇਸ਼ ਛੱਡ ਕੇ ਚਲੇ ਜਾਓ


ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ’ਚ ਸਿੱਖਾਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਤੋਂ ਬਾਅਦ ਹੁਣ ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਲਈ ਧਮਕੀਆਂ ਭਰੇ ਖਤ ਭੇਜੇ ਜਾ ਰਹੇ ਹਨ, ਜਿਸ ਕਾਰਨ ਪਾਕਿਸਤਾਨ ’ਚ ਰਹਿ ਰਹੇ ਸਿੱਖਾਂ ਵਿਚ ਡਰ ਦਾ ਮਾਹੌਲ ਹੈ। ਇਸ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਰਕਾਰ ਤੋਂ ਅਜਿਹਾ ਕਰਨਾ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਸਿੱਖ ਭਾਈਚਾਰਾ ਪਹਿਲਾਂ ਹੀ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਸਿੱਖ ਭਾਈਚਾਰੇ ਦੇ ਮਾਮਲਿਆਂ ’ਚ ਪਾਕਿਸਤਾਨੀ ਸਰਕਾਰ ਤੋਂ ਦਖਲ ਦੇਣ ਦੀ ਮੰਗ ਕੀਤੀ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਰਾਵਲਪਿੰਡੀ ਅਤੇ ਪੰਜਾਬ ’ਚ ਸਿੱਖ ਪਰਿਵਾਰਾਂ ਨੂੰ ਧਮਕੀ ਭਰੇ ਖਤ ਮਿਲ ਰਹੇ ਹਨ ਜਿਨ੍ਹਾਂ ’ਤੇ ਉਨ੍ਹਾਂ ਨੂੰ ਇਸਲਾਮ ਕਬੂਲ ਕਰਨ ਜਾਂ ਪਾਕਿਸਤਾਨ ਛੱਡਣ ਲਈ ਕਿਹਾ ਗਿਆ। ਜੇਕਰ ਉਨ੍ਹਾਂ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਇਸ ਦਾ ਨਤੀਜਾ ਭੁਗਤਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਤੋਂ ਬਾਅਦ ਪਾਕਿਸਤਾਨ ’ਚ ਸਿੱਖਾਂ ਦੀਆਂ ਹੱਤਿਆਵਾਂ ਸ਼ੁਰੂ ਹੋ ਗਈਆਂ ਹਨ, ਜਿਸ ਦੇ ਚਲਦਿਆਂ ਜ਼ਿਆਦਾਤਰ ਸਿੱਖ ਪਰਿਵਾਰ ਪਾਕਿਸਤਾਨੀ ਪੰਜਾਬ ਦੇ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਚਲੇ ਗਏ ਹਨ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …