HomeਕੈਨੇਡਾFrontਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਵਾਰ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਵਾਰ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਵਾਰ
ਕਿਹਾ : ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਝੂਠ ਬੋਲਣ ਦਾ ਠੇਕਾ ਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਇਨ੍ਹਾਂ ਦੋਵੇਂ ਮੁੱਖ ਮੰਤਰੀਆਂ ਨੇ ਝੂਠ ਬੋਲਣ ਦਾ ਠੇਕਾ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮੁੱਖ ਮੰਤਰੀਆਂ ਵਲੋਂ ਪੰਜਾਬ ਅਤੇ ਦੇਸ਼ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਖਬਰਾਂ ਵਿਚ ਬਣੇ ਰਹਿਣ ਲਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਹੋਰਾਂ ਸਿਆਸੀ ਪਾਰਟੀਆਂ ’ਤੇ ਆਰੋਪ ਲਗਾਉਂਦੇ ਹਨ। ਠਾਕੁਰ ਨੇ ਕਿਹਾ ਕਿ ਪੰਜਾਬ ਵਿਚ ਸੰਵਿਧਾਨਕ ਸੰਸਥਾਵਾਂ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਦਿੱਲੀ ਵਿਚ ਐਲ.ਜੀ. ਅਤੇ ਪੰਜਾਬ ਵਿਚ ਰਾਜਪਾਲ ’ਤੇ ਸਵਾਲ ਖੜ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਚਿੱਠੀ ਦਾ ਜਵਾਬ ਦੇਣ ਦੀ ਬਜਾਏ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਵਿਵਹਾਰ ਵਿਚ ਸੁਧਾਰ ਲਿਆਉਣ ਦੀ ਸਲਾਹ ਦਿੱਤੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ’ਤੇ ਪੈਸਾ ਖਰਚ ਕਰਨ ਵਿਚ ਲਾਪਰਵਾਹੀ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸੂਬੇ ਦਾ ਖੇਡਾਂ ਵਿਚ ਪਛੜਨਾ ਚਿੰਤਾ ਦੀ ਗੱਲ ਹੈ।