Breaking News
Home / ਕੈਨੇਡਾ / Front / ਪੰਜਾਬ ਕੈਬਨਿਟ ਦੀ ਮੀਟਿੰਗ ’ਚ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਅਹਿਮ ਫੈਸਲੇ

ਮੁੱਖ ਮੰਤਰੀ ਅਤੇ ਮੰਤਰੀਆਂ ਦੇ ਅਖਤਿਆਰੀ ਕੋਟੇ ’ਚ ਕਟੌਤੀ

ਚੰਡੀਗੜ੍ਹ/ਬਿਊਰੋ ਨਿਊਜ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗਾ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਸਲਾਨਾ ਗਰਾਂਟ ਵਿਚ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਦਾ ਅਖਤਿਆਰੀ ਕੋਟਾ 50 ਕਰੋੜ ਤੋਂ ਘਟਾ ਕੇ 37 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹਰੇਕ ਮੰਤਰੀ ਦਾ ਪਹਿਲਾਂ ਸਲਾਨਾ ਗਰਾਂਟ ਦਾ ਕੋਟਾ ਡੇਢ ਕਰੋੜ ਰੁਪਏ ਸੀ ਅਤੇ ਹੁਣ ਇਸ ਨੂੰ ਘਟਾ ਕੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਪੰਜਾਬ ਵਿਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਸਲਾਨਾ ਗਰਾਂਟ ਮਿਲਦੀ ਸੀ, ਪਰ ਸਰਕਾਰ ਨੇ ਇਸ ਨੂੰ ਘਟਾ ਕੇ ਡੇਢ ਕਰੋੜ ਰੁਪਏ ਕਰ ਦਿੱਤਾ ਸੀ ਤੇ ਹੁਣ ਦੂਜੀ ਵਾਰ ਮੰਤਰੀਆਂ ਦੀਆਂ ਗਰਾਂਟਾਂ ਵਿਚ ਕਟੌਤੀ ਕੀਤੀ ਗਈ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2021-22 ਦੀ ਸਿੰਚਾਈ ਵਿਭਾਗ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ ਸੀ, ਜਿਸ ਨੂੰ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਚਾਰ ਕੈਦੀਆਂ ਦੀ ਰਿਹਾਈ ਨੂੰ ਮਨਜੂਰੀ ਵੀ ਦੇ ਦਿੱਤੀ ਹੈ। ਇਹ ਵੀ ਦੱਸਿਆ ਗਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਿਚ 20 ਅਸਾਮੀਆਂ ਭਰੀਆਂ ਜਾਣਗੀਆਂ ਅਤੇ 12ਵੀਂ ਤੱਕ ਦੇ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨੂੰ ਵੀ ਮਨਜੂਰੀ ਦਿੱਤੀ ਗਈ ਹੈ।

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …