HomeਕੈਨੇਡਾFrontਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨੇ ਦੁੱਖ ਜ਼ਾਹਰ...
ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨੇ ਦੁੱਖ ਜ਼ਾਹਰ ਕੀਤਾ
ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨੇ ਦੁੱਖ ਜ਼ਾਹਰ ਕੀਤਾ
ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਰਹਿ ਚੁੱਕੇ ਹਨ ਗਿਆਨੀ ਜਗਤਾਰ ਸਿੰਘ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦੇ ਮੁੱਖ ਗ੍ਰੰਥੀ ਰਹਿ ਚੁੱਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜੋ ਲੰਘੇ ਕੱਲ੍ਹ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਅੰਮਿ੍ਰਤਸਰ ’ਚ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਵਿਖੇ ਧਾਰਮਿਕ ਰਸਮਾਂ ਨਾਲ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਹੋਰ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦੇ ਮੁੱਖ ਗ੍ਰੰਥੀ ਰਹਿ ਚੁੱਕੇ ਗਿਆਨੀ ਜਗਤਾਰ ਸਿੰਘ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਸਨ। ਗਿਆਨੀ ਜਗਤਾਰ ਸਿੰਘ ਨੇ ਅੰਮਿ੍ਰਤਸਰ ’ਚ ਸਥਿਤ ਆਪਣੇ ਨਿਵਾਸ ਸਥਾਨ ’ਤੇ ਆਖਰੀ ਸਾਹ ਲਿਆ। ਗਿਆਨੀ ਜਗਤਾਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ’ਚ ਮੁੱਖ ਗ੍ਰੰਥੀ ਦੇ ਰੂਪ ਵਿਚ ਲੰਬੇ ਸਮੇਂ ਤੱਕ ਪੰਥ ਦੀ ਸੇਵਾ ਕੀਤੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।