-3.2 C
Toronto
Monday, December 22, 2025
spot_img
HomeਕੈਨੇਡਾFrontਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਸਭ ਅੜਿੱਕੇ ਖਤਮ

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਸਭ ਅੜਿੱਕੇ ਖਤਮ

ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਸਭ ਅੜਿੱਕੇ ਖਤਮ

ਦੋਆਬਾ ਖਿੱਤੇ ਤੋਂ ਹੋਰ ਰਾਜਾਂ ਵਾਸਤੇ ਕੁਨੈਕਟਿੰਗ ਉਡਾਣਾਂ ਸ਼ੁਰੂ ਹੋਣਗੀਆਂ : ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ ਸਾਰੇ ਅੜਿੱਕੇ ਦੂਰ ਹੋ ਗਏ ਹਨ ਅਤੇ ਦੇਸ਼ ਦੇ ਹੋਰ ਸੂਬਿਆਂ ਲਈ ਦੋਆਬਾ ਖੇਤਰ ਦੇ ਇਸ ਗੜ੍ਹ ਤੋਂ ਜਲਦ ਉਡਾਣਾਂ ਸ਼ੁਰੂ ਹੋਣਗੀਆਂ। ਸਿਵਲ ਏਵੀਏਸ਼ਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀ ਭਰਾਵਾਂ ਨੂੰ ਆਪਣੀ ਧਰਤੀ ’ਤੇ ਆਪਣੇ ਘਰਾਂ ਨਾਲ ਜੁੜੇ ਰਹਿਣ ਵਿਚ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀਆਂ ਤੇ ਸਮਾਜ ਦੇ ਹੋਰ ਵਰਗਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਤਾਂ ਬਚਤ ਹੋਵੇਗੀ, ਸਗੋਂ ਇਸ ਨਾਲ ਇਸ ਖਿੱਤੇ ਵਿਚ ਆਰਥਿਕ ਗਤੀਵਿਧੀ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਹਵਾਈ ਅੱਡਾ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਬਹਾਲ ਕਰਨ ਦੇ ਸਫ਼ਰ ਵਿਚ ਮੀਲ ਪੱਥਰ ਸਾਬਤ ਹੋਵੇਗਾ। ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹਵਾਈ ਅੱਡਿਆਂ ਦੀ ਸ਼ੁਰੂਆਤ ਨਾਲ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਭਰ ਲਈ ਸਿੱਧੀ ਏਅਰ ਕੁਨੈਕਟੀਵਿਟੀ ਮਿਲੇਗੀ।

RELATED ARTICLES
POPULAR POSTS