27.2 C
Toronto
Saturday, June 6, 2026
spot_img
HomeਕੈਨੇਡਾFrontਪੰਜਾਬ ਦੇ ਡੀਸੀ ਦਫਤਰਾਂ ਅਤੇ ਤਹਿਸੀਲਾਂ ’ਚ ਕਰਮਚਾਰੀਆਂ ਵਲੋਂ ਹੜਤਾਲ ਦੀ ਤਿਆਰੀ

ਪੰਜਾਬ ਦੇ ਡੀਸੀ ਦਫਤਰਾਂ ਅਤੇ ਤਹਿਸੀਲਾਂ ’ਚ ਕਰਮਚਾਰੀਆਂ ਵਲੋਂ ਹੜਤਾਲ ਦੀ ਤਿਆਰੀ

ਪੰਜਾਬ ਦੇ ਡੀਸੀ ਦਫਤਰਾਂ ਅਤੇ ਤਹਿਸੀਲਾਂ ’ਚ ਕਰਮਚਾਰੀਆਂ ਵਲੋਂ ਹੜਤਾਲ ਦੀ ਤਿਆਰੀ

ਸਰਕਾਰ ’ਤੇ ਵਾਅਦਾ ਖਿਲਾਫੀ ਦਾ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਡਿਪਟੀ ਕਮਿਸ਼ਨਰ ਦਫਤਰਾਂ ਤੋਂ ਲੈ ਕੇ ਤਹਿਸੀਲਾਂ ਵਿਚ ਵੀ ਇਕ ਵਾਰ ਫਿਰ ਤੋਂ ਕਰਮਚਾਰੀ ਹੜਤਾਲ ’ਤੇ ਜਾਣ ਵਾਲੇ ਹਨ। ਮਨਿਸਟ੍ਰੀਅਲ ਸਟਾਫ ਯੂਨੀਅਨ ਨੇ ਫਿਰ ਤੋਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਬੈਠਕ ਤੋਂ ਬਾਅਦ ਫੈਸਲਾ ਲਿਆ ਹੈ ਕਿ ਪੰਜਾਬ ਭਰ ਵਿਚ 11 ਸਤੰਬਰ ਤੋਂ ਲੈ ਕੇ 13 ਸਤੰਬਰ ਤੱਕ ਡੀਸੀ ਦਫਤਰਾਂ ਅਤੇ ਤਹਿਸੀਲਾਂ ਦੇ ਕਰਮਚਾਰੀ ਕਲਮ ਛੋੜ ਹੜਤਾਲ ’ਤੇ ਜਾਣਗੇ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਅਤੇ ਸਰਕਾਰ ਉਨ੍ਹਾਂ ਨਾਲ ਵਾਅਦਾ ਖਿਲਾਫੀ ਕਰ ਰਹੀ ਹੈ। ਜਿਸਦੇ ਚੱਲਦਿਆਂ ਕਲਮ ਛੋੜ ਹੜਤਾਲ ਕੀਤੀ ਜਾਵੇਗੀ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵਾਰ-ਵਾਰ ਮੀਟਿੰਗ ਕਰਕੇ ਮੁੱਕਰ ਜਾਂਦੀ ਹੈ ਅਤੇ ਕਰਮਚਾਰੀਆਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

RELATED ARTICLES
POPULAR POSTS