ਕਿਹਾ, ਸਰਕਾਰ ਬਣਨ ‘ਤੇ ਸੱਤਾ ਦੇ ਦਮ ‘ਤੇ ਹਾਸਲ ਕੀਤੇ ਪਰਮਿਟ ਲਵਾਂਗੇ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼
ਬਾਦਲ ਪਰਿਵਾਰ ਦੀ ਟਰਾਂਸਪੋਰਟ ਕੰਪਨੀ ਦੀਆਂ ਬੱਸਾਂ ਆਏ ਦਿਨ ਲੋਕਾਂ ਨੂੰ ਸੜਕਾਂ ‘ਤੇ ਮੌਤ ਦੇ ਘਾਟ ਉਤਾਰ ਰਹੀਆਂ ਹਨ। ਇਸਦੀ ਤਾਜਾ ਮਿਸਾਲ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਵਿਖੇ ਬਾਦਲ ਦੀ ਟਰਾਂਸਪੋਰਟ ਕੰਪਨੀ ਦੀ ਇਕ ਬੱਸ ਨੇ ਪਿਤਾ-ਪੁੱਤਰ ਨੂੰ ਸੜਕ ‘ਤੇ ਕੁਚਲ ਦਿੱਤਾ। ਇਸ ਹਾਦਸੇ ਵਿਚ ਪਿਤਾ-ਪੁੱਤਰ ਦੀ ਮੌਤ ਦੇ ਗਹਿਰਾ ਦੁਖ ਪ੍ਰਗਟ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਬਾਦਲਾਂ ਦੀਆਂ ਬੱਸਾਂ ਨੇ ਅੱਤ ਚੁੱਕ ਦਿੱਤੀ ਹੈ। ਇਸਦੇ ਅੰਤ ਲਈ ਬਾਦਲਾਂ ਦਾ ਰਾਜਨੀਤਕ ਅੰਤ ਵੀ ਜ਼ਰੂਰੀ ਹੋ ਗਿਆ ਹੈ। ਪੰਜਾਬ ਦੇ ਹਰ ਇੱਕ ਜਿੰਦਾ ਜਮੀਰ ਵਾਲੇ ਸ਼ਖਸ ਨੂੰ ਅਕਾਲੀ-ਭਾਜਪਾ ਦੇ ਇਸ ਮਾਫੀਆ ਰਾਜ ਦੇ ਖਿਲਾਫ ਇੱਕਜੁਟ ਹੋ ਕੇ ਝੰਡਾ ਚੁੱਕਣਾ ਹੋਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਣਨ ‘ਤੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਕਰੀਬੀਆਂ ਵਲੋਂ ਸੱਤਾ ਦੇ ਜ਼ੋਰ ਨਾਲ ਲਏ ਅਤੇ ਵਧਾਏ ਗਏ ਬੱਸ ਪਰਮਿਟਾਂ ਦੀ ਜਾਂਚ ਕਰੇਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …