Breaking News
Home / ਕੈਨੇਡਾ / Front / ਮਹਿਲਾ ਕੋਚ ਨਾਲ ਛੇੜਛਾੜ ਦਾ ਮਾਮਲਾ 

ਮਹਿਲਾ ਕੋਚ ਨਾਲ ਛੇੜਛਾੜ ਦਾ ਮਾਮਲਾ 

ਮਹਿਲਾ ਕੋਚ ਨਾਲ ਛੇੜਛਾੜ ਦਾ ਮਾਮਲਾ

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਅਦਾਲਤ ’ਚ ਪੇਸ਼ ਹੋਣ ਲਈ ਨੋਟਿਸ

ਚੰਡੀਗੜ੍ਹ/ਬਿਊਰੋ ਨਿਊਜ਼

ਹਰਿਆਣਾ ਦੇ ਮੰਤਰੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੂੰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ। ਇਸ ਤਹਿਤ ਮੰਤਰੀ ਸੰਦੀਪ ਸਿੰਘ ਨੂੰ 16 ਸਤੰਬਰ ਨੂੰ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਇਸ ਮਾਮਲੇ ’ਚ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਪੁਲਿਸ ਵਲੋਂ ਕਰੀਬ 700 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ ਅਤੇ 45 ਗਵਾਹ ਕੇਸ ਨੂੰ ਸਾਬਤ ਕਰਨ ਲਈ ਰੱਖੇ ਗਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਪੀੜਤਾ ਨਾਲ ਮੋਬਾਈਲ ’ਤੇ ਗੱਲਬਾਤ ਦੀ ਟ੍ਰਾਂਸਕਿ੍ਰਪਟ ਪੁਲਿਸ ਨੇ ਚਾਰਜਸ਼ੀਟ ’ਚ ਲਾਈ ਹੈ। ਪੀੜਤਾ ਦੇ ਅਦਾਲਤ ’ਚ ਦਿੱਤੇ ਸੀਆਰਪੀਸੀ 164 ਤਹਿਤ ਦਰਜ ਬਿਆਨਾਂ ਨੂੰ ਪ੍ਰਮੁੱਖਤਾ ਨਾਲ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ ਹੈ। ਮਹਿਲਾ ਕੋਚ ਦੀ ਸ਼ਿਕਾਇਤ ’ਤੇ ਪੁਲਿਸ ਨੇ ਸੰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।  ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਸੰਦੀਪ ਸਿੰਘ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਜਿਨਸ਼ੀ ਸੋਸ਼ਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਨੈਤਿਕਤਾ ਦੇ ਅਧਾਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।

Check Also

ਭਾਰਤ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4 ਹਜ਼ਾਰ ਤੋਂ ਟੱਪੀ

ਕੇਰਲਾ ਸੂਬਾ ਸਭ ਤੋਂ ਜ਼ਿਆਦਾ ਹੋਇਆ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਕਰੋਨਾ ਐਕਟਿਵ ਮਾਮਲਿਆਂ …