Breaking News
Home / ਕੈਨੇਡਾ / Front / ਅਰਵਿੰਦਰ ਸਿੰਘ ਲਵਲੀ ਨੂੰ ਬਣਾਇਆ ਦਿੱਲੀ ਕਾਂਗਰਸ ਦਾ ਪ੍ਰਧਾਨ

ਅਰਵਿੰਦਰ ਸਿੰਘ ਲਵਲੀ ਨੂੰ ਬਣਾਇਆ ਦਿੱਲੀ ਕਾਂਗਰਸ ਦਾ ਪ੍ਰਧਾਨ

ਅਰਵਿੰਦਰ ਸਿੰਘ ਲਵਲੀ ਨੂੰ ਬਣਾਇਆ ਦਿੱਲੀ ਕਾਂਗਰਸ ਦਾ ਪ੍ਰਧਾਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਕਾਂਗਰਸ ’ਚ ਬਦਲਾਅ

ਨਵੀਂ ਦਿੱਲੀ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਆਗੂ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਹੈ। ਅਰਵਿੰਦਰ ਸਿੰਘ ਲਵਲੀ ਇਸ ਤੋਂ ਪਹਿਲਾਂ 2013 ਤੋਂ 2015 ਦੌਰਾਨ ਵੀ ਦਿੱਲੀ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ 11 ਮਾਰਚ 2020 ਤੋਂ ਹੁਣ ਤੱਕ ਅਨਿਲ ਚੌਧਰੀ ਦਿੱਲੀ ਕਾਂਗਰਸ ਦੇ ਪ੍ਰਧਾਨ ਸਨ। ਮਿਲੀ ਜਾਣਕਾਰੀ ਦੇ ਮੁਤਾਬਕ ਅਨਿਲ ਚੌਧਰੀ ਦਾ ਅਸਤੀਫਾ ਪਹਿਲਾਂ ਹੀ ਹੋ ਚੁੱਕਾ ਸੀ, ਪਰ ਕਾਂਗਰਸ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਅਤੇ ਫਿਰ ਕਰਨਾਟਕ ਚੋਣਾਂ ਦੇ ਕਾਰਨ ਦਿੱਲੀ ਕਾਂਗਰਸ ਦਾ ਨਵਾਂ ਪ੍ਰਧਾਨ ਲਗਾਉਣ ਦਾ ਫੈਸਲਾ ਟਲਦਾ ਰਿਹਾ। ਧਿਆਨ ਰਹੇ ਕਿ ਅਰਵਿੰਦਰ ਸਿੰਘ ਲਵਲੀ ਸ਼ੀਲਾ ਦੀਕਸ਼ਤ ਸਰਕਾਰ ਵਿਚ ਮੰਤਰੀ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਦਿੱਲੀ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ।

Check Also

ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ

ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …