ਸੁਖਬੀਰ ਬਾਦਲ ਨੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ August 31, 2023 ਸੁਖਬੀਰ ਬਾਦਲ ਨੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ ਕਿਹਾ : ਮੁੱਖ ਮੰਤਰੀ ਦੇ ਕਹਿਣ ’ਤੇ ਹੀ ਪੁਲਿਸ ਨੇ ਪ੍ਰੀਤਮ ਸਿੰਘ ਨਾਲ ਕੀਤਾ ਸੀ ਬੁਰਾ ਵਿਵਹਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲੌਂਗੋਵਾਲ ਵਿਖੇ ਕਿਸਾਨ ਪ੍ਰੀਤਮ ਸਿੰਘ ਦੀ ਹੋਈ ਮੌਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਕਹਿਣ ’ਤੇ ਹੀ ਕਿਸਾਨ ਪ੍ਰੀਤਮ ਸਿੰਘ ਨਾਲ ਪੰਜਾਬ ਪੁਲਿਸ ਵੱਲੋਂ ਬੁਰਾ ਵਿਵਹਾਰ ਕੀਤਾ ਗਿਆ ਸੀ। ਜਿਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਵਿਰੋਧੀ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੀ ਗੱਲ ਪੰਜਾਬ ਸਰਕਾਰ ਸਾਹਮਣੇ ਰੱਖਣੀ ਚਾਹੁੰਦਾ ਹੈ ਤਾਂ ਉਸ ਨੂੰ ਪੁਲਿਸ ਦਾ ਡਰਾਵਾ ਦੇ ਕੇ ਜਾਂ ਫਿਰ ਲਾਠੀਚਾਰਜ ਕਰਕੇ ਚੁੱਪ ਕਰਵਾ ਦਿੱਤਾ ਜਾਂਦਾ ਹੈ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੂੰ ਡਿਕਟੇਟਰ ਨਾ ਸਮਝਣ। ਜੇਕਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦਿੱਤੀਆਂ ਹਨ, ਤਾਂ ਇਸ ਦਾ ਮਤਲਬ ਇਹ ਨਹੀਂ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਮਨਮਰਜੀ ਕਰਨ। ਉਨ੍ਹਾਂ ਕਿਹਾ ਕਿ ਲੌਂਗੋਵਾਲ ਵਿਖੇ ਕਿਸਾਨ ਇਨਸਾਫ਼ ਦੀ ਮੰਗ ਕਰ ਰਹੇ ਸਨ ਜਦਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ, ਜਿਸ ਦੇ ਚਲਦਿਆਂ ਪ੍ਰੀਤਮ ਸਿੰਘ ਨਾਮ ਦੇ ਕਿਸਾਨ ਦੀ ਜਾਨ ਚਲੀ ਗਈ, ਜਿਸ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। 2023-08-31 Parvasi Chandigarh Share Facebook Twitter Google + Stumbleupon LinkedIn Pinterest