ਕੇਂਦਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ August 31, 2023 ਕੇਂਦਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸ਼ਿਵ ਸੈਨਾ ਬੋਲੀ : ਗਣੇਸ਼ ਚਤੁਰਥੀ ਦੌਰਾਨ ਸ਼ੈਸ਼ਨ ਸੱਦਣਾ ਹਿੰਦੂ ਭਾਵਨਾਵਾਂ ਦਾ ਅਪਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ 18 ਸਤੰਬਰ ਤੋਂ 22 ਸਤੰਬਰ ਤੱਕ ਸੰਸਦ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਪੰਜ ਦਿਨ ਚੱਲਣ ਵਾਲੇ ਇਸ ਸੈਸ਼ਨ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੌਰਾਨ ਕਾਰਵਾਈ ਚੱਲੇਗੀ ਅਤੇ ਇਸ ਦੌਰਾਨ 5 ਬੈਠਕਾਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਇਸ ਸੈਸ਼ਨ ਦੌਰਾਨ ਸੰਸਦ ’ਚ ਸਾਰਥਕ ਚਰਚਾ ਅਤੇ ਬਹਿਸ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲਿਆ ਸੀ। ਮਣੀਪੁਰ ਹਿੰਸਾ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਵਿਰੋਧ ਦੇ ਚਲਦਿਆਂ ਕਈ ਵਾਰ ਸੈਸ਼ਨ ਨੂੰ ਮੁਲਤਵੀ ਕਰਨਾ ਪਿਆ ਸੀ। ਇਸ ਸੈਸ਼ਨ ’ਚ ਵਿਰੋਧੀ ਧਿਰਾਂ ਵੱਲੋਂ ਨਰਿੰਦਰ ਮੋਦੀ ਸਰਕਾਰ ਖਿਲਾਫ਼ ਬੇਭਰੋਸਗੀ ਮਤਾ ਵੀ ਲਿਆਂਦਾ ਗਿਆ ਸੀ। ਉਧਰ ਰਾਜ ਸਭਾ ਦੇ ਸੰਸਦ ਮੈਂਬਰ ਅਤੇ ਸ਼ਿਵ ਸੈਨਾ ਦੇ ਉਧਵ ਠਾਕਰੇ ਧੜੇ ਦੀ ਆਗੂ ਪਿ੍ਰਅੰਕਾ ਚਤੁਰਵੇਦੀ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ’ਤੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਵਿਸ਼ੇਸ਼ ਸ਼ੈਸ਼ਨ ਭਾਰਤ ਸਭ ਤੋਂ ਮਹੱਤਵਪੂਰਨ ਤਿਉਹਾਰ ਗਣੇਸ਼ ਚਤੁਰਥੀ ਦੌਰਾਨ ਬੁਲਾਇਆ ਗਿਆ ਹੈ। ਸ਼ਿਵ ਸੈਨਾ ਆਗੂ ਨੇ ਇਸ ਨੂੰ ਹਿੰਦੂ ਭਾਵਨਾਵਾਂ ਦੇ ਖਿਲਾਫ਼ ਦੱਸਿਆ। 2023-08-31 Parvasi Chandigarh Share Facebook Twitter Google + Stumbleupon LinkedIn Pinterest