Breaking News
Home / ਕੈਨੇਡਾ / Front / ਪੰਜਾਬ ਦੇ ਪਟਵਾਰੀ ਤੇ ਕਾਨੂੰਗੋ ਕਲਮ ਛੋੜ ਹੜਤਾਲ ਲਈ ਬਜ਼ਿੱਦ

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ ਕਲਮ ਛੋੜ ਹੜਤਾਲ ਲਈ ਬਜ਼ਿੱਦ

ਪੰਜਾਬ ਦੇ ਪਟਵਾਰੀ ਤੇ ਕਾਨੂੰਗੋ ਕਲਮ ਛੋੜ ਹੜਤਾਲ ਲਈ ਬਜ਼ਿੱਦ

ਯੂਨੀਅਨ ਦੇ ਆਗੂਆਂ ਨੇ ਕਿਹਾ : ਸਰਕਾਰ ਜੋ ਮਰਜ਼ੀ ਕਰ ਲਵੇ ਅਸੀਂ ਆਪਣੀਆਂ ਮੰਗਾਂ ਮੰਨਵਾਉਣ ਲਈ ਡਟੇ ਰਹਾਂਗੇ

ਚੰਡੀਗੜ੍ਹ/ਬਿਊਰੋ ਨਿਊਜ਼

ਰੈਵੇਨਿਊ ਪਟਵਾਰ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਦੇ ਪਟਵਾਰੀਆਂ ਤੇ ਕਾਨੂੰਗੋਆਂ ਨੇ ਭਲਕੇ ਸ਼ੁੱਕਰਵਾਰ ਤੋਂ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਹ ਸਿਰਫ ਉਸ ਪਟਵਾਰ ਸਰਕਲ ਦੇ ਹੜ੍ਹ ਨਾਲ ਸਬੰਧਤ ਕੰਮ ਕਰਨਗੇ, ਜਿਸ ਵਿੱਚ ਉਹ ਤਾਇਨਾਤ ਹਨ ਅਤੇ ਮਾਲ ਸਰਕਲਾਂ ਵਿੱਚ ਕੋਈ ਕੰਮ ਨਹੀਂ ਕਰਨਗੇ, ਜਿਥੇ ਪਟਵਾਰੀਆਂ ਦੀਆਂ ਆਸਾਮੀਆਂ ਖਾਲੀ ਹਨ। ਚੰਡੀਗੜ੍ਹ ਵਿਚ ਹੋਈ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪਟਵਾਰੀ ਤੇ ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰ ਜੋ ਮਰਜ਼ੀ ਕਰ ਲਵੇ ਅਸੀਂ ਆਪਣੀਆਂ ਮੰਗਾਂ ਮੰਨਵਾਉਣ ਲਈ ਸਰਕਾਰ ਖਿਲਾਫ ਡਟੇ ਰਹਾਂਗੇ। ਉਨ੍ਹਾਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਸਾਡੀ ਲੜਾਈ ਨੌਜਵਾਨਾਂ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਟਵਾਰੀ ਹੁਣ ਐਡੀਸ਼ਨਲ ਚਾਰਜ ਵਾਲਾ ਕੋਈ ਵੀ ਕੰਮ ਨਹੀਂ ਕਰਨਗੇ। ਉਧਰ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਲਮ ਛੋੜ ਹੜਤਾਲ ਵਾਲੇ ਸਰਕਾਰੀ ਕਰਮਚਾਰੀਆਂ ਖਿਲਾਫ ਐਸਮਾ ਵੀ ਲਗਾ ਦਿੱਤਾ ਗਿਆ ਹੈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …