18.6 C
Toronto
Sunday, September 6, 2026
spot_img
Homeਹਫ਼ਤਾਵਾਰੀ ਫੇਰੀਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 11 ਅਕਤੂਬਰ ਨੂੰ ਹੋਣਗੇ ਬੰਦ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 11 ਅਕਤੂਬਰ ਨੂੰ ਹੋਣਗੇ ਬੰਦ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 11 ਅਕਤੂਬਰ ਨੂੰ ਹੋਣਗੇ ਬੰਦਅੰਮ੍ਰਿਤਸਰ : ਉੱਤਰਾਖੰਡ ਵਿੱਚ ਕਰੀਬ 15 ਹਜ਼ਾਰ ਫੁੱਟ ਦੀ ਉੱਚਾਈ ‘ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ ਦੀ ਸਾਲਾਨਾ ਯਾਤਰਾ ਲਈ 11 ਅਕਤੂਬਰ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਗੁਰਦੁਆਰਾ ਟਰੱਸਟ ਦੇ ਮੈਂਬਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਮਗਰੋਂ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ 11 ਅਕਤੂਬਰ ਨੂੰ ਦੁਪਹਿਰ ਇਕ ਵਜੇ ਅਰਦਾਸ ਤੋਂ ਬਾਅਦ ਗੁਰਦੁਆਰੇ ਦੇ ਕਿਵਾੜ ਆਮ ਸੰਗਤ ਲਈ ਬੰਦ ਕਰ ਦਿੱਤੇ ਜਾਣਗੇ ਅਤੇ ਯਾਤਰਾ ਦੀ ਸਮਾਪਤੀ ਹੋ ਜਾਵੇਗੀ। ਇਸ ਸਾਲ ਇਹ ਯਾਤਰਾ 20 ਮਈ ਨੂੰ ਆਰੰਭ ਹੋਈ ਸੀ ਅਤੇ ਹੁਣ ਤੱਕ 2 ਲੱਖ ਤੋ ਵੱਧ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ।

 

RELATED ARTICLES
POPULAR POSTS